ਮਾਨਸਾ, 6 ਜੂਨ (ਨਛੱਤਰ ਸਿੰਘ ਕਾਹਨਗੜ੍ਹ)- ਲੋੜਵੰਦਾਂ ਤੱਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਦੇਣ ਸਬੰਧੀ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਜੀ.ਓ.ਜੀਜ਼ (ਗਾਰਡੀਅਨਜ਼ ਆਫ਼ ਗਵਰਨੈਂਸ) ਨਿਯੁਕਤ ਕੀਤੇ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਅੱਜ 7 ਹੋਰ ਜੀ.ਓ.ਜੀਜ਼, ਨੂੰ ਅੱਜ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ਼੍ਰੀ ਪਰਮਾਰ ਨੇ ਕਿਹਾ ਕਿ ਇਸ ਕੰਮ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਜੀ.ਓ.ਜੀਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜੀ.ਓ.ਜੀਜ਼ ਦੇ ਜ਼ਿਲ੍ਹਾ ਅਧਿਕਾਰੀ ਮੇਜਰ (ਰਿਟਾ.) ਬਲਦੇਵ ਸਿੰਘ ਕੂਨਰ ਨੇ ਦੱਸਿਆ ਕਿ ਪੰਜਾਬ ਨੂੰ ਨੰਬਰ 1 ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਵਿਭਾਗ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਦਾ ਮੁੱਖ ਮਕਸਦ ਰਿਸ਼ਵਤਖੋਰੀ ਨੂੰ ਠੱਲ੍ਹ ਪਾਉਣਾ ਅਤੇ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ ਗਾਡੀਅਨਜ਼ ਆਫ਼ ਗਵਰਨੈਂਸ ਨੇ ਇਹ ਦੇਖਣਾ ਹੁੰਦਾ ਹੈ ਕਿ ਜੋ ਗ੍ਰਾਂਟ ਪਿੰਡਾਂ ਦੀ ਭਲਾਈ ਲਈ ਆਉਂਦੀ ਹੈ ਕੀ ਉਹ ਸਹੀ ਜਗ੍ਹਾ ’ਤੇ ਲੱਗ ਰਹੀ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ 26 ਸਕੀਮਾਂ ਹਨ, ਜਿਨ੍ਹਾਂ ਸਬੰਧੀ ਸਰਕਾਰ ਨੂੰ ਫੀਡ ਬੈਕ ਦੇਣੀ ਹੁੰਦੀ ਹੈ।
ਐਸ.ਐਸ.ਪੀ. ਨੇ ਸੌਂਪੇ 7 ‘ਜੀ.ਓ.ਜੀਜ਼’ ਨੂੰ ਨਿਯੁਕਤੀ ਪੱਤਰ



