Skip to content
Independent perspectives. Global stories.
BREAKING

ਓ.ਪੀ. ਸੋਨੀ ਵੱਲੋਂ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਹਦਾਇਤ

Share this story

ਚੰਡੀਗੜ੍ਹ/ਐਸ.ਏ.ਐਸ. ਨਗਰ, 6 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਵਾਤਾਵਰਨ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੋਂ ਨੇੜਲੇ ਕਸਬੇ ਡੇਰਾਬੱਸੀ ਲਾਗਲੇ ਘੱਗਰ ਦਰਿਆ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਨਅਤਾਂ ਨੂੰ ਕਿਸੇ ਵੀ ਤਰ੍ਹਾਂ ਦੂਸ਼ਿਤ ਪਾਣੀ ਦਰਿਆਵਾਂ ਵਿੱਚ ਨਾ ਸੁੱਟਣ ਦਿੱਤਾ ਜਾਵੇ। ਉਨ੍ਹਾਂ ਵਾਤਾਵਰਨ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਮਾਂ ਬਣਾ ਕੇ ਘੱਗਰ ਵਿੱਚ ਪ੍ਰਦੂਸ਼ਿਤ ਪਾਣੀ ਸੁੱਟਣ ਵਾਲੀਆਂ ਸਨਅਤਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਨਅਤਕਾਰਾਂ ਨੂੰ ਦੂਸ਼ਿਤ ਪਾਣੀ ਕੁਦਰਤੀ ਜਲ ਸਰੋਤਾਂ ਵਿੱਚ ਨਾ ਸੁੱਟਣ ਲਈ ਕਿਹਾ ਜਾਵੇ। ਜੇ ਸਨਅਤਾਂ ਫਿਰ ਵੀ ਪ੍ਰਦੂਸ਼ਿਤ ਪਾਣੀ ਸੁੱਟਣੋਂ ਨਾ ਹਟੀਆਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਨਅਤਾਂ ਵਿੱਚ ਟਰੀਟਮੈਂਟ ਪਲਾਂਟ ਬਾਕਾਇਦਾ ਤੌਰ ’ਤੇ ਚਲਦੀ ਹਾਲਤ ਵਿੱਚ ਹੋਣ ਅਤੇ ਨਿਰੰਤਰ ਚਲਾਏ ਜਾਣ।

WRITTEN BY