ਤਪਾ ਮੰਡੀ-ਗਠਿਤ ਪੰਜ ਮੈਂਬਰੀ ਕਮੇਟੀ ਅਤੇ ਜ਼ਿਲ੍ਹਾ ਅਧਿਕਾਰੀਆਂ ਵਿਚਕਾਰ ਚੱਲ ਰਹੀ ਬੈਠਕ ਨੂੰ ਉਸ ਸਮੇਂ ਅੰਤਿਮ ਰੂਪ ਦਿੱਤਾ ਗਿਆ ਜਦੋਂ ਮ੍ਰਿਤਕ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ, 1-1 ਲੱਖ ਰੁਪਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਕੋਟੇ ’ਚੋਂ ਮੁਆਵਜਾ, ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦਾ ਐਲਾਨ ਕੀਤਾ। ਇਸ ਤੋਂ ਸ੍ਰੀ ਮਹਾਂਦੇਵ ਕਾਂਵੜ ਸੰਘ ਤਪਾ ਵੱਲੋਂ ਜ਼ਖਮੀਆਂ ਦੇ ਇਲਾਜ ਲਈ 25-25 ਹਜ਼ਾਰ ਰੁਪਏ ਦਾ ਐਲਾਨ ਕਰਨ ਉਪਰੰਤ ਸੜਕ ਜਾਮ ਕਰੀ ਬੈਠੇ ਧਰਨਾਕਾਰੀਆਂ ਨੇ ਧਰਨਾ ਖਤਮ ਕੀਤਾ। ਇਸ ਖੁਲ੍ਹੇ ਜਾਮ ਬਾਅਦ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ।