May 31, 2026 10:44 am

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 67ਵਾਂ ਸ਼ਹੀਦੀ ਜੋੜ ਮੇਲਾ 15 ਤੋਂ 17 ਤੱਕ : ਸ. ਕਰਨਦੀਪ ਸਿੰਘ ਭੁੱਲਰ

ਜਲੰਧਰ, 7 ਜੂਨ (ਬਲਜੀਤ ਸਿੰਘ ਬਰਾੜ)- ਇੱਥੋਂ ਨੇੜੇ ਸਥਿਤ ਸੰਸਾਰ ਪ੍ਰਸਿੱਧ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 67ਵਾਂ ਸ਼ਹੀਦੀ ਜੋੜ ਮੇਲਾ 15 ਤੋਂ 17 ਜੂਨ ਤੱਕ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁਲਰ ਨੇ ਦਸਿਆ ਕਿ 15 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 17 ਤਰੀਕ ਦਿਨ ਐਤਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿਧ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ’ਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਸ. ਭੁੱਲਰ ਨੇ ਦੱਸਿਆ ਕਿ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Send this to a friend