May 31, 2026 5:17 am

ਹਰਿਆਣਾ ’ਚ ਬਿਜਲੀ ਦੀ ਦਰਾਂ ’ਚ ਕਮੀ ਕੀਤੀ ਜਾਵੇਗੀ : ਮੁੱਖ ਮੰਤਰੀ

ਚੰਡੀਗੜ, 8 ਜੂਨ (ਪੰਜਾਬ ਟਾਇਮਜ਼ ਬਿਊਰੋ)- ਹਰਿਆਣਾ ਦੇ ਮੁਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਜਲਦ ਹੀ ਰਾਜ ਵਿਚ ਬਿਜਲੀ ਦੀ ਦਰਾਂ ਵਿਚ ਕਮੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿੰਨਾਂ ਖਪਤਕਾਰਾਂ ਦੇ ਬਿਜਲੀ ਦੀ ਮੀਟਰ ਨਹੀਂ ਲਗੇ ਹੋਏ ਹਨ, ਉਨ੍ਹਾਂ ਨੂੰ ਪਿਛਲੇ ਇਕ ਸਾਲ ਦਾ ਔਸਤ ਬਿਲ ਭਰਨ ਦਾ ਮੌਕਾ ਦਿਤਾ ਜਾਵੇਗਾ ਅਤੇ ਅਜਿਹੇ ਖਪਤਕਾਰਾਂ ਦਾ ਪੂਰਾ ਜੁਰਮਾਨਾ ਅਤੇ ਵਿਆਜ ਮੁਆਫ ਕਰ ਦਿਤਾ ਜਾਵੇਗਾ। ਉਨ੍ਹਾਂ ਨੇ ਅੱਜ ਜ਼ਿਲ੍ਹਾ ਕੈਥਲ ਦੇ ਪਿੰਡ ਕੌਲ ਵਿਚ ਲੋਕਾਂ ਨਾਲ ਸਿਧਾ ਸੰਵਾਦ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ।

Send this to a friend