May 30, 2026 10:50 pm

ਅਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਸਫਾਈ

ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਦਵਿੰਦਰਪਾਲ ਸਿੰਘ, ਅੰਕੁਸ਼)- ਅਨੰਦਪੁਰ ਸਾਹਿਬ ਹੈਰੀਟੇਜ ਫਾਊਂਡੇਸ਼ਨ ਵਲੋਂ ਚੇਅਰਮੈਨ ਸੋਢੀ ਵਿਕਰਮ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਫਾਈ ਕਰਵਾਈ ਜਾ ਰਹੀ ਹੈ ਉਥੇ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ ਤੱਕ ਸਾਰੀ ਰੌਡ ਦੀ ਮੁਕੰਮਲ ਸਫਾਈ ਕੀਤੀ ਗਈ। ਸੋਢੀ ਵਿਕਰਮ ਸਿੰਘ ਨੇ ਦੱਸਿਆ ਕਿ ਫਾਊਂਡੇਸ਼ਨ ਵਲੋਂ ਹਰ ਸ਼ੁਕਰਵਾਰ ਵੱਖ ਵੱਖ ਜਗ੍ਹਾ ਦੀ ਸਫਾਈ ਦੇ ਨਾਲ ਨਾਲ ਫਾਲਤੂ ਬੂਟੀ ਦੀ ਕਟਾਈ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤ ਦੇ ਆ ਰਹੇ ਮੌਸਮ ਵਿਚ ਮੱਛਰ ਆਦਿ ਤੋਂ ਬਚਾਅ ਰਹੇ। ਉਨ੍ਹਾਂ ਦੱਸਿਆ ਕਿ ਦੁਸ਼ਿਤ ਹੋ ਚੁੱਕੇ ਵਾਤਾਵਰਨ ਨੂੰ ਹਰਿਆ ਭਰਿਆ ਬਨਾਉਣ ਲਈ ਬੂਟੇ ਲਗਾਉਣ ਦੀ ਸ਼ੁਰੂਆਤ ਵੀ ਜਲਦ ਕੀਤੀ ਜਾਵੇਗੀ। ਇਸ ਮੌਕੇ ਦਲਬੀਰ ਸਿੰਘ ਧੂੜੀਆ, ਨਛੱਤਰ ਸਿੰਘ ਰੰਧਾਵਾ, ਸੰਤੋਖ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।

Send this to a friend