May 28, 2026 3:56 pm

ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਲੰਗਰ ਭੇਜਿਆ

ਨਾਭਾ, 10 ਜੂਨ (ਕਰਮਜੀਤ ਸੋਮਲ,ਸਿਕੰਦਰ)-ਨਾਭਾ ਨੇੜਲੇ ਪਿੰਡ ਪਹਾੜਪੁਰ ਵਿਖੇ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਲਵਿੰਦਰ ਸਿੰਘ ਪਹਾੜਪੁਰ ਦੀ ਅਗਵਾਈ ਵਿੱਚ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜਾਂ ਅਤੇ ਉਹਨਾਂ ਦੇ ਵਾਰਸਾਂ ਲਈ ਲੰਗਰ ਭੇਜਿਆ ਗਿਆ। ਜਿਕਰਯੋਗ ਹੈ ਕਿ ਪਿੰਡ ਪਹਾੜਪੁਰ ਦੇ ਵਾਸੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਪੀ.ਜੀ.ਆਈ. ਦੇ ਮਰੀਜਾਂ ਅਤੇ ਉਹਨਾਂ ਦੇ ਵਾਰਸਾਂ ਲਈ ਲੰਗਰ ਦੀ ਸੇਵਾ ਕੀਤੀ ਜਾਂਦੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਪਹਾੜਪੁਰ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸੰਤ ਬਾਬਾ ਝਿਲਮਲ ਨਾਥ ਜੀ ਚੋਪਦਾਰਾਂ ਵਾਲੇ ਵਿਸੇਸ ਤੌਰ ਤੇ ਪਹੁੰਚੇ, ਜਿਨ੍ਹਾਂ ਇਸ ਕਾਰਜ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਗੁਰਦਿੱਤਪੁਰਾ, ਪਰਮਜੀਤ ਸਿੰਘ ਪੰਮਾ, ਬਲਜੀਤ ਸਿੰਘ ਲੱਧਾਹੇੜੀ, ਰਾਮ ਸਿੰਘ ਪਹਾੜਪੁਰ, ਹਰਜੀਤ ਸਿੰਘ ਧਾਲੀਵਾਲ, ਜਰਨੈਲ ਸਿੰਘ ਨਾਨਕ ਸਿੰਘ, ਬਿੱਕਰ ਸਿੰਘ ਪੰਚ, ਚਰਨਾ ਸਿੰਘ, ਚਮਕੌਰ ਸਿੰਘ, ਹਰਮੇਸ ਸਿੰਘ, ਜੱਗੀ ਸਿੰਘ, ਅਵਤਾਰ ਸਿੰਘ, ਬੇਅੰਤ ਸਿੰਘ ਚਹਿਲ, ਮਿਸਰਾ ਸਿੰਘ ਸਰਪੰਚ, ਭਰਪੂਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਸੰਗਤ ਹਾਜਰ ਸੀ।

Send this to a friend