ਬੁਢਲਾਡਾ, 10 ਜੂਨ (ਪੰਜਾਬ ਟਾਇਮਜ਼ ਬਿਊਰੋ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਬੀ.ਐਸਸੀ. (ਮੈਡੀਕਲ ਅਤੇ ਨਾਨ-ਮੈਡੀਕਲ) ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ਵਿੱਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਆਪਣਾ ਅਤੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸਾਇੰਸ ਵਿਭਾਗ ਮੁਖੀ ਬਿੱਕਰਮਜੀਤ ਸਿੰਘ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਨ-ਮੈਡੀਕਲ ਦੇ ਵਿਦਿਆਰਥੀ ਕ੍ਰਿਸ਼ਨ ਸਿੰਘ ਨੇ 86.5 ਪ੍ਰਤੀਸ਼ਤ, ਲਖਵਿੰਦਰ ਸਿੰਘ ਨੇ 86.18 ਪ੍ਰਤੀਸ਼ਤ ਅਤੇ ਅੰਕਿਤ ਜਿੰਦਲ ਅਤੇ ਸ਼ਿਵਾਨੀ ਗਰਗ ਨੇ ਸਾਂਝੇ ਤੌਰ ਤੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਇਸੇ ਤਰ੍ਹਾਂ ਮੈਡੀਕਲ ਦੇ ਵਿਦਿਆਰਥੀ ਅੰਜਲੀ ਸਿੰਗਲਾ ਨੇ 85 ਪ੍ਰਤੀਸ਼ਤ, ਕੋਮਲ ਨੇ 84.6 ਪ੍ਰਤੀਸ਼ਤ ਅਤੇ ਰਮਨਦੀਪ ਕੌਰ ਅਤੇ ਨੇਚਰਪ੍ਰੀਤ ਕੌਰ ਨੇ ਸਾਂਝੇ ਤੌਰ ਤੇ 82.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਅਤੇ ਸਾਇੰਸ ਵਿਭਾਗ ਨਾਲ ਸਬੰਧਤ ਸਟਾਫ ਨੂੰ ਨਤੀਜੇ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਚੰਗੀਆਂ ਪੂਜੀਸ਼ਨਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਸਹਾਇਕ ਪ੍ਰੋਫੈਸਰ ਜਤਿੰਦਰ ਸਿੰਘ, ਧਰੁਵ ਕੁਮਾਰ ਹਾਜ਼ਿਰ ਸਨ।