ਸਹਾਰਾ ਮੁਖੀ ਸੁਬਰਤੋ ਰਾਏ ਗ੍ਰਿਫ਼ਤਾਰ

4 ਮਾਰਚ ਤੱਕ ਭੇਜਿਆ ਪੁਲਿਸ ਹਿਰਾਸਤ ’ਚ
image ਲਖਨਊ, 28 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸੁਪਰੀਮ ਕੋਰਟ ਵ¤ਲੋਂ ਸਹਾਰਾ ਸਮੂਹ ਦੇ ਪ੍ਰਮੁੱਖ ਸੁਬਰਤੋ ਰਾਏ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ਬਾਅਦ ਅ¤ਜ ਲਖਨਊ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਸੁਬਰਤੋ ਰਾਏ ਨੇ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤਾ, ਜਿਸਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਸਹਾਰਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਅ¤ਜ ਉਨ੍ਹਾਂ ਦੇ ਮਾਮਲੇ ‘ਤੇ ਸੁਣਵਾਈ ਦੀ ਮੰਗ ਵੀ ਖਾਰਜ ਕਰ ਦਿ¤ਤੀ। ਸੁਣਵਾਈ 4 ਮਾਰਚ ਨੂੰ ਹੋਵੇਗੀ, ਯਾਨੀ 4 ਮਾਰਚ ਤ¤ਕ ਸੁਬਰਤੋ ਨੂੰ ਪੁਲਿਸ ਹਿਰਾਸਤ ‘ਚ ਹੀ ਰਹਿਣਾ ਹੋਵੇਗਾ।ਇਸ ਤੋਂ ਪਹਿਲਾਂ ਲਖਨਊ ਪੁਲਿਸ ਨੇ ਸੁਬਰਤੋ ਰਾਏ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ

ਦੀ ਅਦਾਲਤ ਵਿੱਚ ਪੇਸ਼ ਕੀਤਾ। ਸੁਬਰਤੋ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਹਿਰਾਸਤ ਦੇ ਦੌਰਾਨ ਉਨ੍ਹਾਂ ਨੂੰ ਘਰ ਵਿੱਚ ਹੀ ਰੱਖਿਆ ਜਾਵੇ। ਪੁਲਿਸ ਨੇ ਅਦਾਲਤ ਤੋਂ ਉਸ ਦੇ 4 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਨਿਵੇਸ਼ਕਾਂ ਦੇ 20 ਹਜ਼ਾਰ ਕਰੋੜ ਰੁਪਏ ਵਾਪਿਸ ਨਹੀਂ ਕਰਨ ਦੇ ਮਾਮਲੇ ਵਿੱਚ ਸੁਣਵਾਈ ਦੇ ਦੌਰਾਨ ਅਦਾਲਤ ਵਿੱਚ ਹਾਜ਼ਰ ਨਾ ਹੋਣ ’ਤੇ ਉਸ ਦੇ ਖਿਲਾਫ਼ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ ਸੀ।

Send this to a friend