May 26, 2026 2:33 pm

ਪੰਜਾਬ ਸਰਕਾਰ ਵੱਲੋਂ ਕਬੀਰ ਜੈਯੰਤੀ ’ਤੇ 28 ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਜੂਨ (ਪੀ.ਟੀ.)- ਪੰਜਾਬ ਸਰਕਾਰ ਵੱਲੋਂ 28 ਜੂਨ, 2018 ਨੂੰ ਕਬੀਰ ਜੈਯੰਤੀ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਕਬੀਰ ਜੈਯੰਤੀ ਵਾਲੇ ਦਿਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁੱਟੀ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਿਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਕੱਲ੍ਹ ਸ਼ਾਹਕੋਟ ਵਿਖੇ ਧੰਨਵਾਦ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਛੁੱਟੀ ਬਾਰੇ ਐਲਾਨ ਕੀਤਾ ਸੀ।

Send this to a friend