May 30, 2026 6:34 am

ਪੰਜਾਬ ਸਰਕਾਰ ਦਾ ਵਿਲੱਖਣ ਪੋਰਟਲ ਬੇਰੁਜ਼ਗਾਰ ਨੌਜਵਾਨਾਂ ਲਈ ਲਾਭਕਾਰੀ : ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 15 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤਾ ਵਿਲੱਖਣ ਪੋਰਟਲ ਸੂਬੇ ਦੇ ਬੇਰੁਜ਼ਗਾਰ ਨੌਜਵਾਨ ਲਈ ਲਾਭਕਾਰੀ ਸਿੱਧ ਹੋ ਰਿਹਾ ਹੈ। ਇਸ ਪੋਰਟਲ ਰਾਹੀਂ ਬੇਰੁਜ਼ਗਾਰ ਨੌਜਵਾਨ ਆਨਲਾਈਨ ਰਜਿਸਟਰ ਹੋ ਸਕਦੇ ਹਨ ਤੇ ਰਜਿਸਟਰ ਹੋਣ ਮਗਰੋਂ ਉਹ ਆਪਣੀ ਪਸੰਦ ਦਾ ਰੁਜ਼ਗਾਰ ਖੁਦ ਲੱਭ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੇ ‘ਘਰ-ਘਰ ਰੁਜ਼ਗਾਰ ਮਿਸ਼ਨ’ ਤਹਿਤ ਸੂਬੇ ਦੇ ਹਰ ਹੁਨਰਮੰਦ ਅਤੇ ਗ਼ੈਰ-ਹੁਨਰਮੰਦ ਬੇਰੁਜ਼ਗਾਰ ਨੂੰ ਰੁਜ਼ਗਾਰ ਦਿਵਾਉਣ ਲਈ ਸਰਕਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ’ਚ ਕੰਮ ਕਰਦਿਆਂ ਸੂਬਾ ਸਰਕਾਰ ਵਲੋਂ ਇੱਕ ਨਵਾਂ ਪੋਰਟਲ ÷ਾ.ਗਹੳਰਗਹੳਰਰ੍ਰੋਗੳਰ.ਪੁਨਜੳਬ.ਗੋਵ.ਨਿ÷ ਫ਼ਰਵਰੀ, 2018 ਤੋਂ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਉਦਯੋਗਾਂ ਤੇ ਕੰਪਨੀਆਂ ’ਚ ਰੁਜ਼ਗਾਰ ਪ੍ਰਾਪਤੀ ਲਈ ਆਨਲਾਈਨ ਰਜਿਸਟਰ ਹੋ ਸਕਦੇ ਹਨ।

Send this to a friend