May 30, 2026 6:34 am

ਬਰਗਾੜੀ ਵਿਖੇ ਪੰਥਕ ਸੰਘਰਸ਼ ’ਚ ਗੁਰਦੁਆਰਾ ਬੁੰਗਾ ਮਸਤੁੂਆਣਾ ਦੇ ਜੱਥੇ ਨੇ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 15 ਜੂਨ (ਰਾਮ ਰੇਸ਼ਮ ਸ਼ਰਨ)- ਤਕਰੀਬਨ ਤਿੰਨ ਸਾਲ੍ਹ ਪਹਿਲਾਂ ਸੂਬੇ ਅੰਦਰ ਵਾਪਰੀਆਂ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਸ਼ਿਨਾਖਤ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦੁਆਉਣ ਦੇ ਨਾਲ ਨਾਲ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਬਰਗਾੜੀ ਵਿਖੇ ਇੱਕ ਜੂਨ ਤੋਂ ਆਰੰਭੇ ਪੰਥਕ ਸੰਘਰਸ਼ ਵਿੱਚ ਅੱਜ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁ:ਬੁੰਗਾ ਮਸਤੁੂਆਣਾ ਸਾਹਿਬ ਦੇ ਇੱਕ ਵਫਦ ਨੇ ਵੀ ਪੁੱਜ ਕੇ ਸ਼ਮੂਲੀਅਤ ਕੀਤੀ। ਗੁ:ਬੁੰਗਾ ਮਸਤੂਆਣਾ ਸਾਹਿਬ ਦੇ ਮੁਖੀ ਬਾਬਾ ਛੋਟਾ ਸਿੰਘ ਜੋ ਵਿਦੇਸ਼ ਦੌਰੇ ਤੇ ਗਏ ਹੋਏ ਹਨ ਦੇ ਨਿਰਦੇਸ਼ਾਂ ਤੇ ਬੁੰਗਾ ਮਸਤੁੂਆਣਾ ਦਾ ਇੱਕ ਵਫਦ ਹੈਡ ਗ੍ਰੰਥੀ ਬਾਬਾ ਤੇਜਾ ਸਿੰਘ ਅਤੇ ਸੈਕਟਰੀ ਬਾਬਾ ਚਤਰ ਸਿੰਘ ਦੀ ਅਗਵਾਈ ਵਿੱਚ ਬਰਗਾੜੀ ਪੁੱਜਾ।ਉਕਤ ਵਫਦ ਨੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਰਬੱਤ ਖਾਲਸਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ੍ਹ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਇਸ ਪੰਥਕ ਸੰਘਰਸ਼ ਲਈ ਬੁੰਗਾ ਮਸਤੂਆਣਾ ਸਾਹਿਬ ਵੱਲੋਂ ਹਰ ਤਰ੍ਹਾਂ ਦੀ ਹਿਮਾਇਤ ਦਾ ਭਰੋਸਾ ਦਿੱਤਾ।

Send this to a friend