May 30, 2026 8:15 am

ਪਿੰਡ ਰਾਮਪੁਰ ਛੰਨਾਂ ਵਿਖੇ ਧੀਮਾਨ ਨੇ ਵੰਡੇ ਲਾਭਪਾਤਰੀਆਂ ਨੂੰ ਗੈਸ ਸਿਲੰਡਰ

ਅਮਰਗੜ੍ਹ, 16 ਜੂਨ (ਸੁਖਵਿੰਦਰ ਸਿੰਘ ਅਟਵਾਲ)- ਪ੍ਰਧਾਨ ਮੰਤਰੀ ਯੋਜਨਾ ਦੇ ਤਹਿਤ ਹਲਕਾ ਅਮਰਗੜ੍ਹ ਦੇ ਪਿੰਡ ਰਾਮਪੁਰ ਛੰਨਾਂ ਵਿਖੇ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਸਪੁੱਤਰ ਯੂਥ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਵੱਲੋਂ ਕਈ ਪਰਿਵਾਰਾਂ ਨੂੰ ਕੁਨੈਕਸ਼ਨ ਸਮੇਤ ਚੁੱਲੇ, ਰੈਗੁਲੇਟਰ ਅਤੇ ਗੈਸ ਸਿਲੰਡਰ ਵੰਡੇ ਗਏ।ਇਸ ਮੌਕੇ ਧੀਮਾਨ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ ਮਿਲਣ ਵਾਲ਼ੀਆਂ ਸਾਰੀਆਂ ਸਹੂਲਤਾਂ ਸਾਡੇ ਵੱਲੋਂ ਜ਼ਲਦ ਹੀ ਉਨ੍ਹਾਂ ਦੇ ਬੂਹਿਆਂ ਤੱਕ ਬਿਨ੍ਹਾਂ ਕਿਸੇ ਖੱਜ਼ਲ ਖ਼ੁਆਰੀ ਦੇ ਪਹੁੰਚਾਈਆਂ ਜਾਣਗੀਆਂ ਅਤੇ ਕਿਸੇ ਵੀ ਗਰੀਬ ਪਰਿਵਾਰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ਼ਹਿਰੀ ਪ੍ਰਧਾਨ ਮਹਿੰਦਰ ਸਿੰਘ, ਮੱਘਰ ਸਿੰਘ, ਹਰਨੇਕ ਸਿੰਘ, ਬਲਵਿੰਦਰ ਸਿੰਘ, ਬਾਬਾ ਅਮਰੀਕ ਸਿੰਘ ੍ਹ, ਗੁਰਦੀਪ ਸਿੰਘ, ਜਗਪਾਲ ਸਿੰਘ ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ।

Send this to a friend