ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼ਹੀਦਾਂ ਦੇ ਸਿਰਤਾਜ, ਸ਼ਂਾਤੀ ਦੇ ਪੁੰਜ ਸਾਹਿਬ ਸ੍ਰੀ ਗੁਰੂੁ ਅਰਜਨ ਦੇਵ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਅੱਜ ਗੁ: ਸ਼ੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰਨ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਮੂਹ ਧਾਰਮਿਕ ਜਥੇਬੰਦੀਆਂ, ਇਸਤਰੀ ਸਤਸੰਗ ਸਭਾਵਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਗਏ ਇਸ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਵਲੋਂ ਅਰਦਾਸ ਕੀਤੀ ਗਈ। ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜੂਰੀ ਰਾਗੀ ਭਾਈ ਪ੍ਰਤਾਪ ਸਿੰਘ ਨੇ ਕੀਰਤਨ ਰਾਹੀ ਸੰਗਤਾ ਨੂੰ ਨਿਹਾਲ ਕੀਤਾ। ਸਿੱਖ ਚਿੰਤਕ ਅਤੇ ਵਿਦਵਾਨ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ ਅਤੇ ਜਥੇ: ਸੰਤੋਖ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸਿਖਿਆਵਾ ਬਾਰੇ ਚਾਨਣਾਂ ਪਾਉਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਕਾਰਨ ਅਤੇ ਸ਼ਹਾਦਤ ਉਪਰੰਤ ਸਿੱਖ ਕੌਮ ਵਿਚ ਆਏ ਬਦਲਾਵ ਦਾ ਬਾ-ਖੂਬੀ ਜਿਕਰ ਕਰਦਿਆਂ ਇਸ ਸ਼ਹਾਦਤ ਨੂੰ ਅਣਖ ਅਤੇ ਸਵੈਮਾਣ ਖਾਤਰ ਹੋਈ ਸ਼ਹੀਦੀ ਦੱਸਿਆ। ਅੰਤ ਵਿਚ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਬਰਕਰਾਰ ਰੱਖਣ ਲਈ ਬੇਨਤੀ ਕੀਤੀ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਤਖਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ, ਸੁਰਜੀਤ ਸਿੰਘ ਫੌਜੀ, ਮਨਜਿੰਦਰ ਸਿੰਘ, ਮੋਹਣ ਸਿੰਘ ਢਾਹੇ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਰਨਜੀਤ ਕੌਰ, ਬੀਬੀ ਗੁਰਜੀਤ ਕੌਰ, ਦਵਿੰਦਰ ਸਿੰਘ ਸਾਬਕਾ ਚੀਫ, ਭੁਪਿੰਦਰ ਸਿੰਘ ਆਰ.ਕੇ, ਲਵਪ੍ਰੀਤ ਸਿੰਘ ਪ੍ਰਚਾਰਕ, ਮਾਸਟਰ ਹਰਜੀਤ ਸਿੰਘ ਅਚਿੰਤ, ਹਰਦੇਵ ਸਿੰਘ ਦੇਬੀ ਸੀਨੀਅਰ ਅਕਾਲੀ ਆਗੂ, ਜੋਗਿੰਦਰ ਸਿੰਘ, ਇਕਬਾਲ ਸਿੰਘ, ਮੇਹਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ



