ਅੰਮ੍ਰਿਤਸਰ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈ¤ਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਉਪਰੰਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸਤਲਾਣੀ ਸਾਹਿਬ, ਹੁਸ਼ਿਆਰ ਨਗਰ ਵਿਖੇ ਜਥੇਦਾਰ ਅਵਤਾਰ ਸਿੰਘ ਨੇ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ੀ ਸਰਾਂ, ਲੰਗਰ ਹਾਲ ਤੇ ਪ੍ਰਬੰਧਕੀ ਬਲਾਕ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਸ.ਗੁਲਜਾਰ ਸਿੰਘ ਰਣੀਕੇ ਕੈਬਨਿਕ ਮੰਤਰੀ ਪੰਜਾਬ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਇਮਾਰਤਾਂ ਦੀ ਉਸਾਰੀ ਦੀ ਕਾਰਸੇਵਾ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜਗ੍ਹਾਪੁਰ ਸਭ ਤੋਂ ਪਹਿਲਾਂ ਇੱਕ ਪ੍ਰਬੰਧਕੀ ਬਲਾਕ ਉਸਾਰਿਆ ਜਾਵੇਗਾ, ਉਪਰੰਤ ਸਰਾਂ ਅਤੇ ਲੰਗਰ ਹਾਲ ਦਾ ਨਿਰਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਸਰਾਂ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿੱਚ ਹੈ। ਗੁਰੂ ਸਾਹਿਬ ਨੇ ਪਾਕਿਸਤਾਨ ਤੋਂ ਆਉਂਦਿਆਂ ਇਸ ਅਸਥਾਨਪੁਰ ਵਿਸ਼ਰਾਮ ਕੀਤਾ ਸੀ। ਉਸ ਸਮੇਂ ਦਾ ਹਾਕਮ ਹਾਜੀ ਹੁਸ਼ਿਆਰ ਖਾਂ ਸਥਾਨਕ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਗੁਰੂ ਸਾਹਿਬ ਨੇ ਹਾਜੀ ਹੁਸ਼ਿਆਰ ਖਾਂ ਨਾਲ ਯੁੱਧ ਕਰਕੇ ਇਲਾਕੇ ਦੀਆਂ ਸੰਗਤਾਂ ਨੂੰ ਉਸ ਦੀਆਂ ਵਧੀਕੀਆਂ ਤੋਂ ਮੁਕਤੀ ਦਿਵਾਈ ਸੀ। ਬਾਬਾ ਸੇਵਾ ਸਿੰਘ ਖਡੂਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਅਤੇ ਸਿਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ.ਮਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਤੇ ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਰਣਜੀਤ ਸਿੰਘ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਗੁਰਬਚਨ ਸਿੰਘ ਇੰਚਾਰਜ, ਸ.ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਮੌਜੂਦ ਸਨ।