Skip to content
Independent perspectives. Global stories.
BREAKING

ਪੰਜਾਬ ਦੇ ਸਰਕਾਰੀ ਸਕੂਲ ਬਣਨਗੇ ਸਮਾਰਟ ਸਿਖਿਆ ਵਿਭਾਗ ਨੇ 2800 ਸਕੂਲਾਂ ਵਿਚ ਸ਼ੁਰੂ ਕੀਤੀ ਪਹਿਲਕਦਮੀ

Share this story

ਚੰਡੀਗੜ, 18 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਚ ਸਕੂਲੀ ਸਿਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਲਈ ਰਾਜ ਸਰਕਾਰ ਨੇ ਸਾਲ 2018-19 ਵਿਚ ਰਾਜ ਦੇ 2800 ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮੰਤਵ ਸਿਖਣ ਪ੍ਰਕਿਰਿਆ ਨੂੰ ਸੁਖਾਲਾ ਤੇ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣਾ ਹੈ।ਇਹ ਸਮਾਰਟ ਸਕੂਲ ਪ੍ਰੋਗਰਾਮ ਕੇਂਦਰੀ ਮਨੁਖੀ ਸਰੋਤ ਵਿਕਾਸ ਮੰਤਰਾਲੇ (ਐਚ.ਆਰ.ਡੀ.) ਵਲੋਂ ਪ੍ਰਵਾਨ ਕੀਤੇ 900 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿਸਾ ਹੈ। ਇਕ ਹਜ਼ਾਰ ਪ੍ਰਾਇਮਰੀ ਸਕੂਲਾਂ ਵਿਚੋਂ ਹਰੇਕ ਨੂੰ ਆਪਣੇ ਦੋ ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮਾਂ ਵਿਚ ਬਦਲਣ ਲਈ 50-50 ਹਜ਼ਾਰ ਰੁਪਏ ਦਿਤੇ ਜਾਣਗੇ, ਜਦੋਂ ਕਿ 1800 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਇਸ ਮੰਤਵ ਲਈ ਤਿੰਨ-ਤਿੰਨ ਲਖ ਰੁਪਏ ਮਿਲਣਗੇ। ਇਸ ਪ੍ਰੋਗਰਾਮ ਦਾ ਉਦੇਸ਼ ਸਿੱਖਣ ਪ੍ਰਕਿਰਿਆ ਨੂੰ ਵੱਧ ਪ੍ਰਭਾਵਸ਼ਾਲੀ ਤੇ ਸਿਰਜਣਾਤਮਕ ਬਣਾਉਣਾ ਹੈ।ਡਾਇਰੈਕਟਰ ਜਨਰਲ ਸਕੂਲ ਸਿਖਿਆ ਪ੍ਰਸ਼ਾਂਤ ਗੋਇਲ ਨੇ ਦਸਿਆ ਕਿ ਬਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਸਿਖਣ ਪ੍ਰਕਿਰਿਆ ਨੂੰ ਰੌਚਕ ਬਣਾਉਣ ਲਈ 2800 ਸਕੂਲਾਂ ਵਿਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਕਿ ਬਚੇ ਆਸਾਨੀ ਨਾਲ ਸਿਖ ਸਕਣ। ਉਨ•ਾਂ ਦਸਿਆ ਕਿ ਸਮਾਰਟ ਕਲਾਸ ਰੂਮਾਂ ਤੋਂ ਇਲਾਵਾ 880 ਸੀਨੀਅਰ ਸੈਕੰਡਰੀ ਸਕੂਲਾਂ ਵਿਚ 30 ਕਰੋੜ ਰੁਪਏ ਦੀ ਲਾਗਤ ਨਾਲ ਪੰਜ-ਪੰਜ ਕਿਲੋਵਾਟ ਦੇ ਸੌਰ ਊਰਜਾ ਪਲਾਂਟ ਲਾਉਣ ਦੀ ਵੀ ਤਜਵੀਜ਼ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ•ਾਂ ਪ੍ਰੋਗਰਾਮਾਂ ਲਈ ਫੰਡ ਲੈਣ ਸਬੰਧੀ ਕੇਸ ਕੇਂਦਰ ਸਰਕਾਰ ਕੋਲ ਰਖਿਆ ਹੈ ਅਤੇ ਕੇਂਦਰ ਸਰਕਾਰ ਨੇ ਹਾਂ ਪਖੀ ਹੁੰਗਾਰਾ ਭਰਿਆ ਹੈ।ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਇਹ ਸਿਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਹੈ। ਉਨ•ਾਂ ਕਿਹਾ ਕਿ ਸਮਾਰਟ ਕਲਾਸਾਂ ਸ਼ੁਰੂ ਹੋਣ ਨਾਲ ਰਾਜ ਵਿਚ ਧੜਾਧੜ ਖੁਲ• ਰਹੇ ਪ੍ਰਾਈਵੇਟ ਸਕੂਲਾਂ ਨੂੰ ਠਲ• ਪਏਗੀ ਅਤੇ ਬਚੇ ਸਰਕਾਰੀ ਸਕੂਲਾਂ ਵਲ ਆਉਣਗੇ। ਇਸ ਕਦਮ ਨਾਲ ਸਰਕਾਰੀ ਸਕੂਲਾਂ ਦੇ ਬਚੇ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਦੇ ਯੋਗ ਹੋ ਸਕਣਗੇ।

WRITTEN BY