Skip to content
Independent perspectives. Global stories.
BREAKING

ਸ਼ਹੀਦੀ ਸਮਾਰਕ ਹੁਸੈਨੀਵਾਲਾ ਤੇ ਗੁਰਦੁਆਰਾ ਸਾਰਾਗੜ੍ਹੀ ਦੇ ਵਿਕਾਸ ’ਤੇ ਖ਼ਰਚੇ ਜਾਣਗੇ 10 ਕਰੋੜ : ਸ. ਨਵਜੋਤ ਸਿੰਘ ਸਿੱਧੂ

Share this story

ਚੰਡੀਗੜ੍ਹ/ਫ਼ਿਰੋਜ਼ਪੁਰ, 18 ਜੂਨ (ਪੰਜਾਬ ਟਾਇਮਜ਼ ਬਿਊਰੋ)- ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਵਿਕਸਿਤ ਕਰਨ, ਲੋਕਾਂ ਲਈ ਰੁਜ਼ਗਾਰ ਦੇ ਵੱਡੇ ਅਵਸਰ ਪੈਦਾ ਕਰਨ ਅਤੇ ਸੈਲਾਨੀਆਂ ਨੂੰ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਉਣ ਲਈ ਸ਼ਹੀਦੀ ਸਮਾਰਕ ਹੁਸੈਨੀਵਾਲਾ, ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਅਤੇ ਹਰੀਕੇ ਵੈੱਟਲੈਂਡ ਸਮੇਤ ਰਾਜ ਦੀਆਂ 30 ਦੇ ਕਰੀਬ ਇਤਿਹਾਸਿਕ ਮਹੱਤਤਾ ਵਾਲੀਆਂ ਥਾਵਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਪ੍ਰਾਜੈਕਟ ਤੇ 600 ਕਰੋੜ ਰੁਪਏ ਖ਼ਰਚ ਕਰਨ ਦੀ ਯੋਜਨਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਸ਼ਹੀਦ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ੍ਹ ਭੇਟ ਕਰਨ ਉਪਰੰਤ ਕੀਤਾ।

WRITTEN BY