ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਕਾਰਵਾਈ ਦਾ ਭਰੋਸਾ
ਨਵੀਂ ਦਿਲੀ, 18 ਜੂਨ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ-ਕੰਡੀ ਡੈਮ ਪ੍ਰਾਜੈਕਟ ਦੀ ਜਲਦੀ ਤੋਂ ਜਲਦੀ ਪ੍ਰਵਾਨਗੀ ਦਿਤੇ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ 90:10 ਦੇ ਅਨੁਪਾਤ ਨੂੰ ਕਾਇਮ ਰਖਣ ਅਤੇ ਪ੍ਰਾਥਮਿਕਤਾ ਦਿਤੇ ਜਾਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁਦਾ ਅਜ ਦੁਪਹਿਰ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇਕ ਮੀਟਿੰਗ ਦੌਰਾਨ ਉਠਾਇਆ। ਉਨ੍ਹਾਂ ਨੇ ਸ਼ਾਹਪੁਰ-ਕੰਡੀ ਡੈਮ ਦੀ ਪ੍ਰਵਾਨਗੀ ਅਤੇ ਇਸ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ ਲਈ ਕਿਹਾ ਕਿਉਂਕਿ ਇਹ ਪੰਜਾਬ ਵਰਗੇ ਖੇਤੀਬਾੜੀ ਵਾਲੇ ਸੂਬੇ ਲਈ ਅਤਿ ਜ਼ਰੂਰੀ ਹੈ। ਮੀਟਿੰਗ ਵਿਚ ਮੁਖ ਮੰਤਰੀ ਨੇ ਭਾਰਮੀਟਿੰਗ ਵਿਚ ਹਾਜ਼ਰ ਹੋਰਨਾਂ ਵਿਚ ਮੁਖ ਸਕਤਰ ਕਰਨ ਅਵਤਾਰ ਸਿੰਘ, ਮੁਖ ਮੰਤਰੀ ਦੇ ਪ੍ਰਮੁਖ ਸਕਤਰ ਤੇਜਵੀਰ ਸਿੰਘ, ਸਕਤਰ ਸਿੰਜਾਈ ਜਸਪਾਲ ਸਿੰਘ, ਸਕਤਰ ਪੀ.ਡਬਲਿਯੂ.ਡੀ. ਹੁਸਨ ਲਾਲ, ਰੈਜ਼ੀਡੈਂਟ ਕਮਿਸ਼ਨਰ ਪੰਜਾਬ, ਪੰਜਾਬ ਭਵਨ ਨਵੀਂ ਦਿਲੀ ਰਾਖੀ ਭੰਡਾਰੀ ਸ਼ਾਮਲ ਸਨ।



