Skip to content
Independent perspectives. Global stories.
BREAKING

ਅਕਾਲੀ ਵਫਦ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

Share this story

ਚੰਡੀਗੜ੍ਹ, 19 ਜੂਨ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਅਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭਰੋਸਾ ਦਿਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਨੂੰ ਉਹਨਾਂ ਦੇ ਬਣਦੇ ਮੁਆਵਜ਼ੇ ਜਰੂਰ ਦਿਤੇ ਜਾਣਗੇ। ਇਸ ਤੋਂ ਇਲਾਵਾ ਪਾਰਟੀ ਨੇ ਗ੍ਰਹਿ ਮੰਤਰੀ ਨੂੰ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਵਖ ਵਖ ਜੇਲ੍ਹਾਂ ਵਿਚ ਰੁਲ ਰਹੇ ਸਿਖ ਬੰਦੀਆਂ ਦੀ ਰਿਹਾਈ ਵਾਸਤੇ ਯਤਨ ਤੇਜ਼ ਕਰਨ ਲਈ ਆਖਿਆ ਹੈ।ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਨੂੰ ਮਿਲੇ ਅਕਾਲੀ ਵਫ਼ਦ, ਜਿਸ ਵਿਚ ਪਾਰਟੀ ਸਾਂਸਦਾਂ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਦਿਲੀ ਸਿਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਵੀ ਸ਼ਾਮਿਲ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਸਾਕਾ ਨੀਲਾ ਤਾਰਾ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਨੂੰ ਜਨਤਕ ਕੀਤਾ ਜਾਵੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਸਿਆ ਕਿ ਸ੍ਰੀ ਰਾਜਨਾਥ ਸਿੰਘ ਨੇ ਵਫ਼ਦ ਵਲੋਂ ਉਠਾਏ ਮੁਦਿਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਤਾ ਕਿ ਉਹ ਇਹਨਾਂ ਦੇ ਫੌਰੀ ਹਲ ਲਈ ਖੁਦ ਸਾਰੇ ਨੁਕਤਿਆਂ ਉਤੇ ਨਜ਼ਰਸਾਨੀ ਕਰਨਗੇ।ਵਫ਼ਦ ਨੇ ਸ੍ਰੀ ਰਾਜਨਾਥ ਸਿੰਘ ਦੇ ਧਿਆਨ ਵਿਚ ਇਹ ਗਲ ਵੀ ਲਿਆਂਦੀ ਕਿ ਸਜ਼ਾਵਾ ਪੂਰੀਆਂ ਕਰ ਚੁਕਣ ਦੇ ਬਾਵਜੂਦ ਅਜੇ ਤੀਕ ਵਖ ਵਖ ਜੇਲ੍ਹਾਂ ਵਿਚ ਡਕੇ ਹੋਏ ਸਿਖ ਬੰਦੀਆਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ।ਅਕਾਲੀ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਦਸਿਆ ਕਿ ਸਿਕਮ ਵਿਚ ਗੁਰਦੁਆਰਾ ਡਾਂਗ ਮਾਰ ਸਾਹਿਬ ਦਾ ਮੁਦਾ ਅਜੇ ਤੀਕ ਹਲ ਨਹੀਂ ਹੋਇਆ ਹੈ। ਵਫ਼ਦ ਨੇ ਦਸਿਆ ਕਿ ਗੁਰਦੁਆਰੇ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਹਟਾ ਦਿਤਾ ਗਿਆ ਹੈ ਅਤੇ ਗੁਰਦੁਆਰੇ ਅੰਦਰ ਹੋਰ ਮੂਰਤੀਆਂ ਲਗਾ ਦਿਤੀਆਂ ਗਈਆਂ ਹਨ। ਇਕ ਸਾਲ ਤੋਂ ਵੀ ਵਧ ਸਮੇਂ ਤੋਂ ਅਜਿਹੇ ਹਾਲਾਤ ਬਣੇ ਹੋਏ ਹਨ, ਜਿਹਨਾਂ ਦਾ ਫੌਰੀ ਹਲ ਕਢੇ ਜਾਣ ਦੀ ਲੋੜ ਹੈ।

WRITTEN BY