ਰਾਮਪੁਰਾ ਫੂਲ, 20 ਜੂਨ (ਮਨਦੀਪ ਢੀਂਗਰਾ/ਮਨਪ੍ਰੀਤ ਗਿੱਲ)-ਬਾਬਾ ਮੋਨੀ ਜੀ ਕਾਲਜ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਪੱਧਰ ਤੇ ਅੱਵਲ ਪੁਜੀਸ਼ਨਾਂ ਹਾਸਲ ਕੀਤੀਆ। ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜ ਲਹਿਰਾ ਮਹੁੱਬਤ ਦੀ ਵਿਦਿਆਰਥਣ ਕਰਮਜੀਤ ਕੌਰ ਪੁੱਤਰੀ ਜਗਮੀਤਾ ਸਿੰਘ ਨੇ ਭਾਰਤ ਵਿੱਚੋ ਤਾਇਕਵਾਂਡੋ ਵਿੱਚੋ ਪਹਿਲਾ ਸਥਾਨ ਹਾਸਲ ਕੀਤਾ। ਸੁਖਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਤਾਇਕਵਾਂਡੋ ਵਿੱਚੋ ਦੂਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਮੱਲਾ ਮਾਰਨ ਤੇ ਵਧਾਈ ਦਿੱਤੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਅਤੇ ਕੁਲਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਆਪਣੀ ਰੁਚੀ ਵਧਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪ੍ਰਿੰਸੀਪਲ ਰਜਿੰਦਰ ਕੁਮਾਰ ਪ੍ਰੋ. ਦਿਨੇਸ਼ ਕੁਮਾਰ, ਮਨਪ੍ਰੀਤ ਸਿੰਘ, ਜਲੰਧਰ ਸਿੰਘ, ਅਮਨਿੰਦਰ ਕੌਰ, ਮਨਦੀਪ ਕੌਰ, ਰਮਨਦੀਪ ਕੌਰ, ਸੁਖਪ੍ਰੀਤ ਕੌਰ ਆਦਿ ਹਾਜ਼ਰ ਸਨ।
ਬਾਬਾ ਮੋਨੀ ਕਾਲਜ ਦੀਆਂ ਵਿਦਿਆਰਥਣਾਂ ਨੇ ਤਾਇਕਵਾਂਡੋ ’ਚ ਬਾਜ਼ੀ ਮਾਰੀ



