Skip to content
Independent perspectives. Global stories.
BREAKING

10 ਪੇਟੀਆਂ ਹਰਿਆਣਾ ਸ਼ਰਾਬ ਸਣੇ ਇੱਕ ਕਾਬੂ

Share this story

ਤਲਵੰਡੀ ਸਾਬੋ, 22 ਜੂਨ (ਰਾਮ ਰੇਸ਼ਮ ਸ਼ਰਨ)- ਤਲਵੰਡੀ ਸਾਬੋ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਬੀਤੇ ਸਮੇਂ ਤੋਂ ਚਲਾਈ ਮੁਹਿੰਮ ਤਹਿਤ ਅੱਜ ਪੁਲਿਸ ਨੇ ਇੱਕ ਵਿਅਕਤੀ ਨੂੰ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ,ਜਦਂੋ ਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ,ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ।
ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦਾ ਹੌਲਦਾਰ ਕੁਲਦੀਪ ਸਿੰਘ ਗੁਪਤ ਸੂਚਨਾ ਦੇ ਅਧਾਰ ਤੇ ਪੁਲਸ ਪਾਰਟੀ ਸਮੇਤ ਸੰਗਤ ਰੋਡ ਤੇ ਜਾ ਰਹੇ ਸੀ ਤਾਂ ਇੱਕ ਕਾਰ ਇਟੀਔਸ ਨੰ: ਪੀ.ਬੀ 03-2730 ਵਿੱਚੋਂ ਸ਼ਰਾਬ ਲਾਹੀ ਜਾ ਰਹੀ ਸੀ ਜਦੋਂ ਕਿ ਸਰਾਬ ਉਤਾਰਨ ਵਾਲਾ ਪੁਲਸ ਪਾਰਟੀ ਨੂੰ ਦੇਖ ਕੇ ਕਾਰ ਲੈ ਕੇ ਭੱਜ ਗਿਆ ਹਾਲਾਂਕਿ ਇੱਕ ਦਰਸ਼ਨ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕਰਕੇ ਉਤਾਰੀਆਂ ਗਈਆਂ 10 ਪੇਟੀਆਂ ਸ਼ਰਾਬ ਨੂੰ ਪੁਲਸ ਨੇ ਆਪਣੇ ਕਬਜੇ ਵਿੱਚ ਲੈ ਲਿਆ।
ਪੁਲਸ ਨੇ ਫੜੇ ਗਏ ਕਥਿਤ ਦੋਸ਼ੀ ਦਰਸ਼ਨ ਸਿੰਘ ਅਤੇ ਭੱਜਣ ਵਾਲੇ ਮਨਵਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਭੱਜੇ ਹੋਏ ਕਥਿਤ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਸਨੂੰ ਵੀ ਫੜ ਲਿਆ ਜਾਵੇਗਾ।

WRITTEN BY