Skip to content
Independent perspectives. Global stories.
BREAKING

ਸ਼੍ਰੋ.ਅ.ਦਲ ਦੇ ਧਰਨੇ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਰਕਰ ਕਰਨਗੇ ਸ਼ਿਰਕਤ : ਸਾਬਕਾ ਵਿਧਾਇਕ ਸਿੱਧੂ

Share this story

ਤਲਵੰਡੀ ਸਾਬੋ, 24 ਜੂਨ (ਰਾਮ ਰੇਸ਼ਮ ਸ਼ਰਨ)- ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ 26 ਜੂਨ ਨੂੰ ਉਲੀਕੇ ਗਏ ਜਿਲ੍ਹਾ ਪੱਧਰੀ ਧਰਨਿਆਂ ਦੀ ਲੜੀ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਾਏ ਜਾ ਰਹੇ ਵਿਸ਼ਾਲ ਧਰਨੇ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਆਗੂ ਤੇ ਵਰਕਰ ਸ਼ਿਰਕਤ ਕਰਨਗੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ੍ਰ.ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਰੀਬ ਡੇਢ ਸਾਲ੍ਹ ਦੇ ਕਾਰਜਕਾਲ ਦੌਰਾਨ ਇੱਕ ਪੈਸੇ ਦਾ ਵਿਕਾਸ ਨਹੀ ਕੀਤਾ ਸਗੋਂ ਖਜਾਨਾ ਖਾਲੀ ਹੈ ਦਾ ਬਹਾਨਾ ਬਣਾ ਕੇ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਦੇ ਵਿਕਾਸ ਲਈ ਜਾਰੀ ਫੰਡਾਂ ਨੂੰ ਵਾਪਿਸ ਲੈ ਲਿਆ ਗਿਆ।ਉਨਾਂ ਕਿਹਾ ਕਿ ਆਲਮ ਇਹ ਹੈ ਕਿ ਕਾਂਗਰਸ ਦੇ ਵਿਧਾਇਕ ਜਾਂ ਹਲਕਾ ਇੰਚਾਰਜ ਸੂਬਾ ਸਰਕਾਰ ਵੱਲੋਂ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਕੋਈ ਪੈਸਾ ਮਿਲਦਾ ਨਾ ਦੇਖ ਕੇ ਹੁਣ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੀ ਆਪਣੀ ਸਰਕਾਰ ਦੀ ਸਕੀਮ ਦੱਸ ਕੇ ਲੋਕਾਂ ਵਿੱਚ ਭੱਲ ਬਣਾਉਣ ਦੀ ਫੋਕੀ ਕੋਸ਼ਿਸ ਵਿੱਚ ਲੱਗੇ ਹੋਏ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬੱਸ ਕਿਰਾਇਆਂ ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਦੀਆਂ ਬਿਜਲੀ ਦਰਾਂ ਵਿੱਚ ਦੋ ਪ੍ਰਤੀਸ਼ਤ ਤੱਕ ਦਾ ਵਾਧਾ ਕਰ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ।ਉਨਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਵਿਰੋਧੀ ਫੈਸਲਿਆਂ ਕਾਰਣ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ 26 ਜੂਨ ਨੂੰ ਸਵੇਰੇ 10 ਵਜੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਾਇਆ ਜਾ ਰਿਹਾ ਹੈ ਜਿਸ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਚ,ਸਰਪੰਚ ਅਤੇ ਪਾਰਟੀ ਦੇ ਵੱਖ ਵੱਖ ਵਿੰਗਾਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਉਨਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਆਯੋਜਿਤ ਉਕਤ ਧਰਨੇ ਵਿੱਚ ਪੁੱਜ ਕੇ ਸਰਕਾਰ ਨੂੰ ਜਗਾਉਣ ਵਿੱਚ ਭੂਮਿਕਾ ਨਿਭਾਉਣ।

WRITTEN BY