Skip to content
Independent perspectives. Global stories.
BREAKING

ਸੂਬਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ : ਸ. ਕਾਂਗੜ

Share this story

ਭਗਤਾ ਭਾਈ ਕਾ 28 ਜੂਨ (ਸਵਰਨ ਸਿੰਘ ਭਗਤਾ)- ਸੂਬਾ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਬਿਜਲੀ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਸਥਾਨਕ ਸ਼ਹਿਰ ਵਿਖੇ ਠੇਕੇਦਾਰ ਮੋਖ ਰਾਜ ਬਾਂਸਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਰਾਜ ਕਾਲ ਦੌਰਾਨ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ ਸੀ ਅਤੇ ਹੁਣ ਕੈਪਟਨ ਸਰਕਾਰ ਇਸ ਨੂੰ ਸਹੀ ਕਰਨ ਲਈ ਸਿਰ ਤੋੜ ਯਤਨ ਕਰ ਰਹੇ ਹਨ। ਬਿਜਲੀ ਦੇ ਦਰਾਂ ਵਿਚ ਕੀਤੇ ਗਏ ਵਾਧੇ ਦੇ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਵਿਰੋਧ ਸੰਬੰਧੀ ਪੁੱਛੇ ਗਏ ਸਵਾਲ ’ਤੇ ਉਨਾਂ ਕਿਹਾ ਕਿ ਵਿਰੋਧ ਕਰਨ ਤੋਂ ਪਹਿਲਾਂ ਆਪਣੀ ਪੀੜੀ ਹੇਠ ਸੋਟਾ ਮਾਰ ਲੈਣਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਅਕਾਲੀ ਸਰਕਾਰ ਨੇ 10 ਫੀਸਦੀ ਵਾਧਾ ਕੀਤਾ ਸੀ, ਜਦਕਿ ਕਾਂਗਰਸ ਸਰਕਾਰ ਨੇ ਕੇਵਲ 2 ਫੀਸਦੀ ਹੀ ਵਾਧਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਪੂਰੇ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਇਸ ਸਮੇਂ ਉਨ੍ਹਾਂ ਨਾਲ ਠੇਕੇਦਾਰ ਮੋਖ ਰਾਜ ਬਾਂਸਲ, ਮਨੋਜ ਕੁਮਾਰ ਬਾਂਸਲ, ਰਾਜ ਕੁਮਾਰ, ਰਜਿੰਦਰ ਕੁਮਾਰ ਬਿੱਟੂ, ਰਜਿੰਦਰ ਕੁਮਾਰ ਨਿਹਾਲ ਸਿੰਘ ਵਾਲਾ, ਧਰਮਪਾਲ ਸਿੰਘ ਢਿਲੋਂ, ਸੁਖਜੀਤ ਸਿੰਘ ਕਾਂਗੜ, ਪ੍ਰੇਮ ਚੰਦ ਬਾਂਸਲ ਆਦਿ ਹਾਜ਼ਰ ਸਨ। ਇਸ ਸਮੇਂ ਸ. ਕਾਂਗੜ ਨੂੰ ਸਨਮਾਨਿਤ ਵੀ ਕੀਤਾ ਗਿਆ।

WRITTEN BY