Skip to content
Independent perspectives. Global stories.
BREAKING

600 ਪੇਟੀਆਂ ਨਜਾਇਜ਼ ਸ਼ਰਾਬ ਸਮੇਤ 3 ਕਾਬੂ

Share this story

ਖੰਨਾ, 2 ਜੁਲਾਈ (ਕੇ ਐਲ ਸਹਿਗਲ)- ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਦੀ ਰਹਿਨੁਮਾਈ ਵਿੱਚ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਦੀ ਸਮਗ¦ਿਗ ਰੋਕਣ ਲਈ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਸਮਰਾਲਾ ਦੀ ਪੁਲਿਸ ਪਾਰਟੀ ਵੱਲੋਂ ਸੂਆ ਪੁੱਲੀ ਬਹਿਲੋਲਪੁਰ ਰੋਡ ਤੋਂ ਇੱਕ ਕੈਂਟਰ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ 600 ਪੇਟੀਆਂ ਨਜਾਇਜ਼ ਸ਼ਰਾਬ ਵਿਸਕੀ ਬਰਾਮਦ ਕੀਤੀਆਂ ਗਈਆਂ। ਫੜ੍ਹੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਪਵਨ ਕੁਮਾਰ ਉਰਫ ਪੰਮਾ ਵਾਸੀ ਪਿੰਡ ਸਾਰੰਗਵਾਲ, ਲਖਵੀਰ ਸਿੰਘ ਉਰਫ ਲੱਖਾ ਵਾਸੀ ਘਬਾੜ ਕਲ੍ਹਾਂ, ਦੀਸ਼ਾ ਮੁਹੱਲਾ ਗੋਬਿੰਦ ਨਗਰ ਸ਼ਾਹਕੋਟ ਵਜੋਂ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਵਜੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਥਾਣਾ ਸਮਰਾਲਾ ਦੇ ਐਸ.ਐਚ. ਓ. ਸਮਰਾਲਾ ਭੁਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਬੇਦੀ ਵੱਲੋਂ ਪੁਲੀਸ ਪਾਰਟੀ ਸਮੇਤ ਮਾਛੀਵਾੜਾ ਰੋਡ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਮੁੱਖਬਰ ਖਾਸ ਦੀ ਇਤਲਾਹ ’ਤੇ ਖਮਾਣੋਂ ਸਾਈਡ ਤੋਂ ਪਿੰਡ ਬੌਂਦਲੀ ਸੂਏ ਦੀ ਪੱਟੜੀ ਰਾਹੀਂ ਆ ਰਹੇ ਇੱਕ ਕੈਂਟਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੜ੍ਹੀ ਗਈ ਨਜਾਇਜ਼ ਸ਼ਰਾਬ ਅਤੇ ਮਾਰਕਾ ਅੰਗਰੇਜ਼ੀ ਵਿਸਕੀ ਲੱਗਿਆ ਹੋਇਆ ਹੈ, ਜੋ ਕਿ ਫੜ੍ਹੇ ਗਏ ਵਿਅਕਤੀਆਂ ਨੇ ਰਾਜਪੁਰਾ ਜ਼ਿਲ੍ਹਾ ਪਟਿਆਲਾ ਤੋਂ ਲਿਆਂਦੀ ਸੀ ਅਤੇ ਆਪਣੇ ਇਲਾਕੇ ਵਿੱਚ ਮਹਿੰਗੇ ਭਾਅ ਵਿੱਚ ਵੇਚਣੀ ਸੀ। ਜਾਂਚ ਅਧਿਕਾਰੀ ਤਰਵਿੰਦਰ ਬੇਦੀ ਨੇ ਦੱਸਿਆ ਕਿ ਉੱਕਤ ਵਿਅਕਤੀਆਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

WRITTEN BY