ਤਲਵੰਡੀ ਸਾਬੋ, 3 ਜੁਲਾਈ- ਅਫਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖਾਂ ਦੇ ਇੱਕ ਵਫਦ ਤੇ ਕੀਤੇ ਅੱਤਵਾਦੀ ਹਮਲੇ ਵਿੱਚ ਉ¤ਥੋਂ ਦੇ ਸਿੱਖ ਆਗੂ ਭਾਈ ਅਵਤਾਰ ਸਿੰਘ ਖਾਲਸਾ ਅਤੇ ਗੁ:ਗੁਰੂੁ ਨਾਨਕ ਦਰਬਾਰ ਕਮੇਟੀ ਦੇ ਆਗੂ ਭਾਈ ਰਵੇਲ ਸਿੰਘ ਸਮੇਤ ਕਰੀਬ ਇੱਕ ਦਰਜਨ ਸਿੱਖਾਂ ਨੂੰ ਮਾਰ ਦਿੱਤੇ ਜਾਣ ਦੀ ਨਿਹੰਗ ਸਿੰਘ ਜਥੇਬੰਦੀਆਂ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਸਾਹਿਬ ਦਮਦਮਾ ਸਾਹਿਬ ਵਿਖੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਕਤ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿੱਚ ਰਹੇ ਉ¤ਥੋਂ ਦੀ ਤਰੱਕੀ ਲਈ ਉਨਾਂ ਨੇ ਬਣਦਾ ਯੋਗਦਾਨ ਪਾਇਆ ਹੈ।ਉਨਾਂ ਕਿਹਾ ਕਿ ਸਦੀਆਂ ਤੋਂ ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖ ਸ਼ਾਂਤਮਈ ਜੀਵਨ ਬਤੀਤ ਕਰਦਿਆਂ ਆਪੋ ਆਪਣਾ ਕਾਰੋਬਾਰ ਕਰ ਰਹੇ ਹਨ ਤੇ ਬੀਤੇ ਦਿਨ ਭਾਈ ਅਵਤਾਰ ਸਿੰਘ ਖਾਲਸਾ ਨੂੰ ਅਫਗਾਨਿਸਤਾਨ ਦੀ ਸੰਸਦ ਦਾ ਮੈਂਬਰ ਨਾਮਜਦ ਕਰਨ ਦੀ ਖਬਰ ਨਾਲ ਇੱਕ ਆਸ ਬੱਝੀ ਸੀ ਕਿ ਅਫਗਾਨਿਸਤਾਨ ਦੇ ਸਿੱਖਾਂ ਦੀਆਂ ਵਰ੍ਹਿਆਂ ਤੋਂ ਲਟਕੀਆਂ ਆ ਰਹੀਆਂ ਧਾਰਮਿਕ ਤੇ ਹੱਕੀ ਮੰਗਾਂ ਹੁਣ ਪੂਰੀਆਂ ਹੋ ਸਕਣਗੀਆਂ ਪ੍ਰੰਤੂ ਅੱਤਵਾਦੀਆਂ ਵੱਲੋਂ ਅੰਜਾਮ ਦਿੱਤੇ ਗਏ ਉਕਤ ਅਤਿ ਘਿਨਾਉਣੇ ਹਮਲੇ ਨੇ ਜਿੱਥੇ ਇਸ ਆਸ ਨੂੰ ਤੋੜ ਦਿੱਤਾ ਉ¤ਥੇ ਸਮੁੱਚੇ ਵਿਸ਼ਵ ਵਿੱਚ ਵਸਦੇ ਸਿੱਖਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਬੁੱਢਾ ਦਲ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫਗਾਨਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਉ¤ਥੇ ਰਹਿੰਦੇ ਬਾਕੀ ਸਿੱਖ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਤੋਂ ਵੀ ਉਕਤ ਮਾਮਲੇ ਵਿੱਚ ਦਖਲ ਦੀ ਮੰਗ ਕੀਤੀ।ਬੁੱਢਾ ਦਲ ਮੁਖੀ ਨੇ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹਨ ਤੇ ਉਨਾਂ ਦੀ ਬਣਦੀ ਹਰ ਸੰਭਵ ਮਦੱਦ ਕਰਨ ਲਈ ਵੀ ਯਤਨਸ਼ੀਲ ਹਨ। ਇਸ ਮੌਕੇ ਬਾਬਾ ਜੱਸਾ ਸਿੰਘ ਪੀ.ਏ,ਬਾਬਾ ਅਰਜੁਨਦੇਵ ਸਿੰਘ ਸ਼ਿਵਜੀ,ਭਾਈ ਮੇਜਰ ਸਿੰਘ ਮੁਖਤਿਆਰ ਏ ਆਮ, ਭਾਈ ਸਰਵਣ ਸਿੰਘ ਮਝੈਲ, ਭਾਈ ਰਣਯੋਧ ਸਿੰਘ,ਭਾਈ ਹਰਪ੍ਰੀਤ ਸਿੰਘ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਕੁਲਦੀਪ ਸਿੰਘ, ਭਾਈ ਜੋਗਾ ਸਿੰਘ,ਭਾਈ ਪਿਆਰਾ ਸਿੰਘ ਆਦਿ ਹਾਜ਼ਰ ਸਨ।
ਅਫਗਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਦੀ ਬੁੱਢਾ ਦਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕਰੜੀ ਨਿਖੇਧੀ



