Skip to content
Independent perspectives. Global stories.
BREAKING

ਬਹੁਤ ਹੋ ਚੁੱਕਾ- ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ

Share this story

ਚੰਡੀਗੜ੍ਹ, 3 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਲਗਾਤਾਰ ਤਬਾਹ ਕਰਨ ਲਈ ਨਸ਼ਿਆਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਾਂ ਤਾਂ ਨਸ਼ਿਆਂ ਦੀ ਸਮਗ¦ਿਗ ਛੱਡ ਦਿਓ ਨਹੀਂ ਤਾਂ ਸਖ਼ਤ ਅਤੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੋ। ਮੁੱਖ ਮੰਤਰੀ ਨੇ ਇਕ ਵੀਡੀਓ ਰਿਕਾਰਡਿੰਗ ਰਾਹੀਂ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਿਪਟਣ ਲਈ ਕਾਨੂੰਨ ਵਿਚ ਤਬਦੀਲੀ ਲਿਆਂਦੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, ‘‘ਨਸ਼ਾ ਤਸਕਰਾਂ ਨੇ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ ਅਤੇ ਮੈ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਸ ਨੂੰ ਲਗਾਤਾਰ ਜਾਰੀ ਰਹਿਣ ਲਈ ਆਗਿਆ ਨਹੀਂ ਦੇਵਾਂਗੇ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਸਕਰਾਂ ਵਿਰੁੱਧ ਸਖ਼ਤ ਸੰਭਵੀ ਕਾਰਵਾਈ ਕਰੇਗੀ।

WRITTEN BY