Skip to content
Independent perspectives. Global stories.
BREAKING

ਮਲੋਟ ਵਿਚ ਮਕਾਨ ਦੀ ਛੱਤ ਡਿੱਗਣ ਕਾਰਨ ਪਿਤਾ ਸਮੇਤ ਦੋ ਬੱਚਿਆਂ ਦੀ ਮੌਤ

Share this story

ਮਲੋਟ, 4 ਜੁਲਾਈ (ਕੁਲਦੀਪ ਸਿੰਘ ਢਿੱਲੋਂ)- ਇਸ ਖੇਤਰ ਵਿਚ ਆਈ ਤੇਜ਼ ਹਨੇਰੀ ਅਤੇ ਮੀਂਹ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਦੀਆਂ ਖ਼ਬਰਾ ਹਨ। ਮੀਂਹ ਕਾਰਨ ਭਾਂਵੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਇਸ ਖੇਤਰ ਵਿਚ ਤੇਜ਼ ਝੱਖੜ ਕਾਰਨ ਮਕਾਨ ਡਿੱਗਣ ਕਾਰਨ ਦੋ ਬੱਚਿਆਂ ਸਮੇਤ ਉਨ੍ਹਾਂ ਦੇ ਪਿਤਾ ਦੀ ਮੌਤ ਅਤੇ ਬੱਚਿਆਂ ਦੀ ਮਾਤਾ ਦੇ ਜਖ਼ਮੀ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਮੁਹੱਲਾ ਰਾਮ ਸਿੰਘ ਗਲੀ ਨੰਬਰ 9 ਵਿਚ ਅਮ੍ਰਿਤਪਾਲ ਸਿੰਘ (35) ਅਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ ਜਦ ਕਿ ਉਸਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਆਏ ਤੇਜ਼ ਝੱਖੜ ਅਤੇ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ ਜਿਸ ਕਾਰਨ ਪਰਿਵਾਰ ਦੇ ਮੈਂਬਰ ਮਲਬੇ ਹੇਠਾਂ ਆ ਗਏ ਜਿਸ ਵਿਚ ਪਰਿਵਾਰ ਦੇ ਮੁਖੀ ਅਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਜੋ ਗਰਭਵਤੀ ਸੀ ਵੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ,ਜਿਸ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।ਉਧਰ ਪਿੰਡ ਪੰਨੀ ਵਾਲਾ ਫੱਤਾ ਵਿਖੇ ਵੀ ਇਕ ਮਕਾਨ ਦੀ ਛੱਤ ਡਿੱਗਣ ਅਤੇ ਇਕ ਔਰਤ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਮਕਾਨ ਮਾਲਕ ਪੂਨਾ ਰਾਮ ਨੇ ਦੱਸਿਆ ਕਿ ਬੀਤੀ ਰਾਤ ਆਈ ਤੇਜ਼ ਹਨੇਰੀ ਅਤੇ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ, ਜਿਸ ਵਿਚ ਉਸਦੀ ਪਤਨੀ ਜ਼ਖ਼ਮੀ ਹੋ ਗਈ ਅਤੇ ਮਕਾਨ ਵਿਚ ਪਿਆ ਸਮਾਨ ਦਾ ਵੀ ਨੁਕਸਾਨ ਹੋ ਗਿਆ।ਇਹ ਹੀ ਨਹੀਂ ਸਥਾਨਕ ਬੱਸ ਅੱਡੇ ਤੇ ਵੀ ਰਹੇੜੀਆਂ ਵਾਲਿਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਦੱਸਿਆ ਗਿਆ ਹੈ।

WRITTEN BY