Skip to content
Independent perspectives. Global stories.
BREAKING

ਬੀਬੀ ਭਠਲ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ

Share this story

ਚੰਡੀਗੜ੍ਹ, 4 ਜੁਲਾਈ (ਪੀ.ਟੀ.)- ਸਾਬਕਾ ਮੁਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ। ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਿਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਸਾਰੀ ਪ੍ਰਕਿਰਿਆ ਅਪਨਾਉਣ ਅਤੇ ਇਸ ਅਹੁਦੇ ਲਈ ਉਨ੍ਹਾਂ ਦੀ ਯੋਗਤਾ ਨੂੰ ਵਿਚਾਰਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਉਨ੍ਹਾਂ ਵੱਲੋਂ ਅਹੁਦੇ ਦਾ ਚਾਰਜ ਸੰਭਾਲਨ ਦੀ ਤਾਰੀਖ ਤੋਂ ਮੰਨੀ ਜਾਵੇਗੀ। ਉਨ੍ਹਾਂ ਦੀ ਨਿਯੁਕਤੀ ਸਬੰਧੀ ਵਿਸਤ੍ਰਿਤ ਸ਼ਰਤਾਂ ਬਾਅਦ ’ਚ ਨਿਰਧਾਰਿਤ ਕੀਤੀਆਂ ਜਾਣਗੀਆਂ।

WRITTEN BY