ਰਸਮ, ਮੋਤੀ ਲਾਲ ਵੋਹਰਾ ਮੈਂਬਰ ਰਾਜ ਸਭਾ ਵੱਲੋਂ ਕੀਤੀ ਗਈ ਅਦਾ
ਖੰਨਾ/ਮਲੌਦ, 6 ਜੁਲਾਈ (ਸਵਰਨਜੀਤ ਕੈਲੇ)- ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੱਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਸਵ: ਬੇਅੰਤ ਸਿੰਘ ਨੇ ਦੇਸ਼ ਵਿੱਚੋਂ ਅੱਤਵਾਦ ਨੂੰ ਖਤਮ ਕਰਨ ਲਈ ਦਿੱਤੀ ਕੁਰਬਾਨੀ ਅਤੇ ਪ੍ਰੀਵਾਰ ਵੱਲੋਂ ਪਾਰਟੀ ਦੀ ਮਜਬੂਤੀ ਲਈ ਸ਼ਾਨਦਾਰ ਤੇ ਨਿਰਸਵਾਰਥ ਸੇਵਾਵਾਂ ਬਦਲੇ ਸ੍ਰ. ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ ਨੂੰ ਆਲ ਇੰਡੀਆ ਕਾਂਗਰਸ ਪਾਰਟੀ ਦਾ ਸਕੱਤਰ ਨਿਯੁੱਕਤ ਕੀਤਾ ਗਿਆ ਹੈ। ਵਿਧਾਇਕ ਕੋਟਲੀ ਨੂੰ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿੱਲੀ ਦਫਤਰ ਵਿੱਚ ਸਕੱਤਰ ਦਾ ਆਹੁੱਦਾ ਸੰਭਾਲਣ ਦੀ ਰਸਮ ਮੈਂਬਰ ਰਾਜ ਸਭਾ ਅਤੇ ਖ਼ਜਾਨਚੀ ਆਲ ਇੰਡੀਆ ਕਾਂਗਰਸ ਪਾਰਟੀ ਸ੍ਰੀ ਮੋਤੀ ਲਾਲ ਵੋਹਰਾ ਵੱਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਅਦਾ ਕੀਤੀ ਗਈ। ਉਹਨਾਂ ਸ੍ਰ. ਕੋਟਲੀ ਦਾ ਫੁੱਲਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਸ੍ਰ. ਕੋਟਲੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਮੋਹਰੀ ਰੋਲ ਅਦਾ ਕਰਨਗੇ ਅਤੇ ਪਾਰਟੀ ਨੂੰ ਹੋਰ ਮਜਬੂਤੀ ਵੱਲ ਲੈ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ (ਫਤਿਹਗੜ੍ਹ ਸਾਹਿਬ), ਲਖਵੀਰ ਸਿੰਘ ਲੱਖਾ (ਪਾਇਲ), ਨਵਤੇਜ ਸਿੰਘ (ਸੁਲਤਾਨਪੁਰ ਲੋਧੀ), ਗੁਰਪ੍ਰੀਤ ਸਿੰਘ (ਬੱਸੀ ਪਠਾਣਾ), ਸੁਖਪਾਲ ਸਿੰਘ ਭੁੱਲਰ (ਖੇਮਕਰਨ), ਦਲਬੀਰ ਸਿੰਘ ਗੋਲਡੀ (ਧੂਰੀ) ਅਤੇ ਚੌਧਰੀ ਦਰਸ਼ਨ ਲਾਲ (ਬਲਾਚੌਰ) (ਸਾਰੇ ਵਿਧਾਇਕ) ਹਾਜ਼ਰ ਸਨ। ਸਮੂਹ ਵਿਧਾਇਕਾਂ ਵੱਲੋਂ ਜਿੱਥੇ ਸ੍ਰ. ਕੋਟਲੀ ਨੂੰ ਵਧਾਈਆਂ ਦਿੱਤੀਆਂ, ਉਥੇ ਪਾਰਟੀ ਦੀ ਹੋਰ ਮਜਬੂਤੀ ਲਈ ਵੀ ਕਾਮਨਾ ਕੀਤੀ। ਸ੍ਰ. ਕੋਟਲੀ ਨੇ ਸਕੱਤਰ ਦਾ ਆਹੁੱਦਾ ਸੰਭਾਲਣ ਉਪ੍ਰੰਤ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਨਦੇਹੀ ਨਾਲ ਨਿਭਾਵਾਗਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਉਹਨਾਂ ਨੂੰ ਸਿੱਧੇ ਤੌਰ ‘ਤੇ ਮਿਲ ਸਕਦਾ ਹੈ। ਸ. ਕੋਟਲੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਦਾ ਆਹੁੱਦਾ ਸੰਭਾਲਣ ’ਤੇ ਹਲਕਾ ਖੰਨਾ ਵਿੱਚ ਕਾਂਗਰਸ ਪਾਰਟੀ ਦੇ ਆਹੁਦੇਦਾਰਾਂ, ਵਰਕਰਾਂ ਅਤੇ ਆਮ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ।



