Skip to content
Independent perspectives. Global stories.
BREAKING

ਨਸ਼ਾ ਸਪਲਾਈ ਕਰਨ ਵਾਲਿਆਂ ਦੀਆਂ ਜੜ੍ਹਾਂ ਤੱਕ ਪਹੁੰਚੀ ਜਗਰਾਓਂ ਪੁਲਿਸ

Share this story

ਜਗਰਾਓਂ, 6 ਜੁਲਾਈ (ਪਰਮਜੀਤ ਸਿੰਘ ਗਰੇਵਾਲ)- ਪਿੰਡ ਸਵੱਦੀ ਕਲਾਂ ’ਚ ਚਿੱਟੇ ਕਾਰਨ ਹੋਈ ਨੌਜਵਾਨ ਦੀ ਮੌਤ ਮਾਮਲੇ ’ਚ ਪੁਲਿਸ ਵੱਲੋਂ ਨਸ਼ਾਂ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ। ਲੁਧਿਆਣਾ (ਦਿਹਾਤੀ) ਪੁਲਿਸ ਨੇ ਇਸ ਮਾਮਲੇ ’ਚ ਨਸ਼ਾ ਸਪਲਾਈ ਕਰਨ ਵਾਲਿਆਂ ਦੀ ਜੜ੍ਹਾਂ ਤੱਕ ਪਹੁੰਚੀ ਗਈ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ. ਆਈ. ਜੀ. ਲੁਧਿਆਣਾ ਰੇਂਜ ਰਣਬੀਰ ਸਿੰਘ ਖੱਟੜਾ ਅਤੇ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਸਵੱਦੀ ਕਲਾਂ ਵਿਖੇ ਕੁਝ ਦਿਨ ਪਹਿਲਾ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਹੋਈ ਮੌਤ ਸਬੰਧੀ ਕੇਸ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਐਸ. ਪੀ. (ਇੰਨ:) ਰੁਪਿੰਦਰ ਭਾਰਦਵਾਜ ਦੀ ਨਿਗਰਾਨੀ ਹੇਠ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ। ਟੀਮ ਦੀ ਪੜਤਾਲ ਤੋਂ ਬਾਅਦ ਮੁਕੱਦਮਾ ਨੰਬਰ 201 ਅ/ਧ 304 ਆਈ. ਪੀ. ਸੀ, 21/27/29/61/85 ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਸਿੱਧਵਾਂ ਬਟੇ ਵਿਖੇ ਦਰਜ ਕੀਤਾ ਗਿਆ। ਉਕਤ ਮਾਮਲੇ ’ਚ ਗੁਰਪ੍ਰੀਤ ਸਿੰਘ ਤੇ ਪੁਸ਼ਪਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸਵੱਦੀ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਮ੍ਰਿਤਕ ਕੁਲਜੀਤ ਸਿੰਘ ਦੀ ਮੋਟਰ ’ਤੇ ਆਏ ਸਨ, ਜਿੱਥੇ ਕੁਲਜੀਤ ਸਿੰਘ ਵੀ ਆਪਣੇ ਪ੍ਰਵਾਸੀ ਮਜ਼ਦੂਰ ਨਾਲ ਆਪਣੇ ਖੇਤ ਟਰੈਕਟਰ ’ਤੇ ਆਾਇਆ ਸੀ। ਗੁਰਪ੍ਰੀਤ ਸਿੰਘ ਤੇ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਉਹ ਉਸ ਨਾਲ ਪਹਿਲਾ ਵੀ ਨਸ਼ਾ ਇਕੱਠਾ ਕਰਦੇ ਸੀ, ਜਿਨ੍ਹਾਂ ਨੇ ਉਸ ਨੂੰ ਨਸ਼ਾ ਦਿੱਤਾ, ਜਿਸ ਨਾਲ ਕੁਲਜੀਤ ਸਿੰਘ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕੁਲਜੀਤ ਸਿੰਘ ਨਸ਼ੇ ਦਾ ਆਦੀ ਸੀ ਤੇ ਏ. ਐਸ. ਆਈ. ਜਸਵੀਰ ਸਿੰਘ ਜੋ ਰੂਰਲ ਰੈਪਿਡ ਗੱਡੀ ’ਤੇ ਸਿੱਧਵਾਂ ਬੇਟ ਦੇ ਏਰੀਏ ’ਚ ਤਾਇਨਾਤ ਹੈ, ਰੋਜ਼ਾਨਾ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਕੌਸ¦ਿਗ ਕਰਦਾ ਸੀ, ਜਿਸ ਦੀ ਪ੍ਰੇਰਨਾ ’ਤੇ ਕੁਲਜੀਤ ਸਿੰਘ ਨੂੰ ਨਸ਼ਾ ਛੁਡਾਓ ਸੈਂਟਰ ’ਚ ਇਲਾਜ ਲਈ ਪਿੰਡ ਰਸੂਲੜਾ ਜ਼ਿਲ੍ਹਾ ਖੰਨਾ ਖਿਖੇ ਭੇਜਿਆ ਗਿਆ, ਜੋ ਪਹਿਲਾ ਵੀ 3 ਵਾਰ ਇਲਾਜ ਕਰਵਾ ਚੁੱਕਾ ਹੈ ਅਤੇ 5-7 ਦਿਨ ਪਹਿਲਾ ਹੀ ਇਲਾਜ ਕਰਵਾਕੇ ਘਰ ਵਾਪਸ ਆਇਆ ਸੀ। ਡੀ. ਆਈ. ਜੀ. ਅਤੇ ਐਸ. ਐਸ. ਪੀ. ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਤੇ ਪੁਸ਼ਪਿੰਦਰ ਸਿੰਘ ਨਸ਼ਾ ਹਰਪ੍ਰੀਤ ਸਿੰਘ ਉਰਫ਼ ਗੁਲਜਾਰੀ ਪੁੱਤਰ ਬੂਟਾ ਸਿੰਘ ਵਾਸੀ ਮਲਕ ਤੋਂ ਲਿਆਂਦੇ ਸੀ, ਜਿਸ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ’ਤੇ ਪੁੱਛਗਿੱਛ ਕੀਤੀ ਗਈ, ਜਿਸ ਨੇ ਦੱਸਿਆ ਕਿ ਨਸ਼ਾ (ਚਿੱਟਾ) ਹਰਿਆਣੇ ਦੇ ਪਿੰਡ ਪੀਲੀਮਡੋਰੀ ਜ਼ਿਲ੍ਹਾ ਫਤਿਆਬਾਦ ਦੇ ਸ਼ੁਸੀਲ ਕੁਮਾਰ, ਸੁਨੀਲ ਕੁਮਾਰ ਪੁੱਤਰਾਨ ਛੋਟੂ ਰਾਮ ਦੇ ਕੇ ਜਾਂਦੇ ਹਨ। ਪੁਲਿਸ ਨੇ ਸ਼ੁਸੀਲ ਕੁਮਾਰ ਤੇ ਸੁਨੀਲ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ 515 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੀਮਤ 2.5 ਕਰੋੜ ਰੁਪਏ ਬਣਦੀ ਹੈ। ਦੋਸ਼ੀ ਸੁਨੀਲ ਕੁਮਾਰ ਵਿਰੁੱਧ ਵੀ ਮੁਕੱਦਮਾ ਨੰਬਰ 114 ਮਿਤੀ 15.3.2018 ਅ/ਧ 21/61/85 ਤਹਿਤ ਦਰਜ ਕੀਤਾ ਗਿਆ। ਡੀ. ਆਈ. ਜੀ. ਨੇ ਕਿਹਾ ਕਿ ਪਿੰਡ ਸਵੱਦੀ ਕਲਾਂ ਵਾਲੇ ਕੇਸ ’ਚ ਪਿੰਡ ਵਾਸੀ ਜਾਗੇ ਤੇ ਇਕੱਠੇ ਹੋ ਕੇ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ’ਚ ਪੁਲਿਸ ਦਾ ਪੂਰਾ ਸਾਥ ਦਿੱਤਾ। ਇਸ ਮੌਕੇ ਡੀ. ਐਸ. ਪੀ. (ਡੀ) ਸਰਬਜੀਤ ਸਿੰਘ, ਡੀ. ਐਸ. ਪੀ. ਕੰਵਰਪਾਲ ਸਿੰਘ, ਡੀ. ਐਸ. ਪੀ. (ਇੰਨ:) ਅਮਨਦੀਪ ਸਿੰਘ ਬਰਾੜ, ਡੀ. ਐਸ. ਪੀ. ਦਾਖਾ ਜਸਵਿੰਦਰ ਸਿੰਘ ਬਰਾੜ, ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਰਾਜੇਸ਼ ਕੁਮਾਰ ਤੇ ਭੂੰਦੜੀ ਚੌਕੀ ਇੰਚਾਰਜ ਹਰਮੇਸ਼ ਕੁਮਾਰ ਆਦਿ ਹਾਜ਼ਰ ਸਨ।

WRITTEN BY