Skip to content
Independent perspectives. Global stories.
BREAKING

ਨਸ਼ਿਆ ਖਿਲਾਫ ਫੈਸਲਾਕੁੰਨ ਹੰਭਲੇ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਯੋਜਨਾ ਉਲੀਕੀ

Share this story

ਬਟਾਲਾ, 7 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਨਸ਼ਿਆਂ ਖਿਲਾਫ ਪੁਲਿਸ ਜ਼ਿਲ੍ਹਾ ਬਟਾਲਾ ਵਿਚ ਫੈਸਲਾਕੁੰਨ ਹੰਭਲੇ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਾਲ ਲੈਕੇ ਚਲਦੇ ਹੋਏ ਇਸ ਸਮਾਜਿਕ ਬੁਰਾਈ ਦੇ ਮੁਕੰਮਲ ਖਾਤਮੇ ਲਈ ਯੋਜਨਾਬੰਦੀ ਉਲੀਕੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਜ਼ਿਲ੍ਹਾ ਪੁਲਿਸ ਮੁੱਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀ ਬੁਰਾਈ ਦਾ ਸਫਾਇਆ ਸਮਾਜਿਕ ਭਾਗੀਦਾਰੀ ਬਿਨ੍ਹਾਂ ਸੰਭਵ ਨਹੀਂ ਹੈ ਅਤੇ ਇਹ ਸਾਡੇ ਸਭ ਲਈ ਸਾਂਝੀ ਚੁਣੌਤੀ ਹੈ।

WRITTEN BY