ਬਠਿੰਡਾ, 8 ਜੁਲਾਈ (ਸੁਖਵਿੰਦਰ ਸਰਾਂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸੇ ਲੜੀ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ. (ਪੋਲੀਟੀਕਲ ਸਾਇੰਸ) ਤੀਜਾ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਬਾਬਾ ਫ਼ਰੀਦ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਤੀਜਾ ਸਮੈਸਟਰ ਦੀ ਵਿਦਿਆਰਥਣ ਸੰਦੀਪ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ ਅਤੇ ਪੁਸ਼ਪਿੰਦਰ ਕੌਰ ਨੇ 87.5% ਅੰਕ ਹਾਸਲ ਕਰਕੇ ਪਹਿਲਾ ਸਥਾਨ ਅਤੇ ਅਰਸ਼ਦੀਪ ਕੌਰ, ਕਿਰਣਾ ਕੌਰ, ਕੋਮਲ ਰਾਣੀ ਅਤੇ ਹਰਪ੍ਰੀਤ ਕੌਰ ਨੇ 85% ਅੰਕ ਹਾਸਲ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਰਿੰਦਰ ਸਿੰਘ, ਪਰਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਨੇ 82.5% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਗਗਨਦੀਪ ਕੌਰ ਤੇ ਹਰਮਨਦੀਪ ਕੌਰ ਨੇ 80% ਅੰਕਾਂ ਨਾਲ ਕਾਲਜ ਵਿੱਚੋਂ ਚੌਥਾ ਸਥਾਨ ਹਾਸਲ ਕਰਕੇ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਕਾਲਜ ਦੇ ਕੁੱਲ 26 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿੱਚੋਂ 13 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਬਾਬਾ ਫ਼ਰੀਦ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨਾਂ ਨੇ ਕਿਹਾ ਕਿ ਸੰਸਥਾ ਵਿਖੇ ਸਮੇਂ-2 ਤੇ ਕਰਵਾਏ ਜਾਂਦੇ ਵਿਸਥਾਰ ਭਾਸ਼ਣ, ਵਰਕਸ਼ਾਪਾਂ ਅਤੇ ਕਾਨਫਰੰਸਾਂ ਆਦਿ ਉਪਰਾਲੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਸਹਾਈ ਹੋ ਰਹੇ ਹਨ। ਇਸ ਤੋਂ ਇਲਾਵਾ ਆਧੁਨਿਕ ਨਵੀਨ ਅਧਿਆਪਨ ਢੰਗਾਂ (ਟੀਚਿੰਗ ਮੈਥਡੋਲੋਜੀ) ਤਹਿਤ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਵਿੱਚ ਸਰਗਰਮ ਭੂਮਿਕਾ ਨਿਭਾ ਕੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਰਹੇ ਹਨ।



