ਤਲਵੰਡੀ ਸਾਬੋ 4 ਮਾਰਚ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਯਤਨਸ਼ੀਲ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਹੁਣ ਸ਼ਹਿਰ ਦੀਆਂ ਸਮੁੱਚੀਆਂ ਧਰਮਸ਼ਾਲਾਵਾ ਲਈ ਕਰੀਬ 19 ਲੱਖ ਰੁਪਏ ਦੀਆਂ ਗ੍ਰਾਂਟਾ ਭੇਜੀਆਂ ਗਈਆਂ ਹਨ।ਇਸ ਸਬੰਧੀ ਅੱਜ ਸ਼ਹਿਰ ਦਾ ਦੌਰਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਸਿੱਧੂ ਨੇ ਐਲਾਨ ਕਰਦਿਆਂ ਦੱਸਿਆ ਕਿ ਉਕਤ ਗ੍ਰਾਂਟਾ ਦੇ ਚੈ¤ਕ ਇੱਕ ਦੋ ਦਿਨਾਂ ਵਿੱਚ ਜਾਰੀ ਕਰ ਦਿੱਤੇ ਜਾਣਗੇ।ਅੱਜ ਸ਼ਹਿਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਸਿੱਧੂ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ ਵੱਖ ਫਿਰਕਿਆਂ ਨਾਲ ਸਬੰਧਿਤ ਧਰਮਸ਼ਾਲਾਵਾਂ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰੇ ਕਰਨ ਲਈ ਉਕਤ 19
ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨੀ ਆਪਣੇ ਤਲਵੰਡੀ ਸਾਬੋ ਦੇ ਦੌਰੇ ਦੌਰਾਨ ਕੀਤਾ ਸੀ ਤੇ ਹੁਣ ਇਹ ਗ੍ਰਾਂਟ ਮਨਜੂਰ ਹੋ ਕੇ ਆ ਗਈ ਹੈ ਜਿਨ੍ਹਾਂ ਨੂੰ ਜਲਦੀ ਰਿਲੀਜ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਧਾਰਮਿਕ ਸਥਾਨ ਹੋਣ ਦੇ ਚਲਦਿਆਂ ਇਸ ਨਗਰ ਦਾ ਜਿਨ੍ਹਾ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਭਾਜਪਾ ਸਰਕਾਰ ਦੇ ਰਾਜਕਾਲ ਦੌਰਾਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦਾ ਵੀ ਅਹਿਮ ਯੋਗਦਾਨ ਹੈ। ਇਸ ਮੌਕੇ ਹਲਕਾ ਇੰਚਾਰਜ ਨੇ ਉਕਤ ਧਰਮਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਉਨਾਂ ਨਾਲ ਸੀਨ:ਅਕਾਲੀ ਆਗੂ ਪਰਮਜੀਤ ਸਿੰਘ ਮਾਨਸ਼ਾਹੀਆ, ਅਵਤਾਰ ਸਿੱਧੂ ਐਡਵੋਕੇਟ,ਤੇਜ ਰਾਮ ਸ਼ਰਮਾ, ਗੁਰਪ੍ਰੀਤ ਮਾਨਸ਼ਾਹੀਆ ਕੌਂਸਲਰ, ਜਗਦੀਸ਼ ਰਾਏ ਮੰਡਲ ਪ੍ਰਧਾਨ ਭਾਜਪਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ, ਯਸ਼ਪਾਲ, ਭਾਜਪਾ ਦੇ ਜਿਲ੍ਹਾ ਆਗੂ ਤਰਸੇਮ ਸੇਮੀ, ਵਿਜੈ ਕੁਮਾਰ, ਕੌਂਸਲਰ ਜਸਵੰਤ ਸਿੰਘ, ਬਲਤੇਜ ਗਿੱਲ ਪੀ.ਏ ਆਦਿ ਆਗੂ ਹਾਜਿਰ ਸਨ।