ਫਗਵਾੜਾ, 9 ਜੁਲਾਈ (ਅਸ਼ੋਕ ਸ਼ਰਮਾ, ਪਰਵਿੰਦਰ ਜੀਤ ਸਿੰਘ)- ਸਹਾਰਾ ਫਗਵਾੜਾ ਵਲੋਂ ਗੁਰਦੁਆਰਾ ਸੁਖਚੈਣਆਣਾ ਸਾਹਿਬ ਵਿਖੇ ਸੰਗਤਾਂ ਨੂੰ ਫਲਦਾਰ ਅਤੇ ਛਾਦਾਰ ਬੂਟੇ ਵੰਡੇ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਰਾ ਫਗਵਾੜਾ ਦੇ ਤਰਨਜੀਤ ਸਿੰਘ ਕਿੰਨੜਾ ਨੇ ਦਸਿਆ ਕਿ ਗੁਰੁ ਹਰਗੋਬਿੰਦ ਸਾਹਿਬ ਜੀ ਦੇ ਆਮਦ ਪੁਰਬ ਮੌਕੇ ਗੁਰੁ ਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਮਥਾ ਟੇਕਣ ਆਈਆਂ ਸੰਗਤਾ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੁਕ ਕਰਨ ਦੇ ਮਕਸਦ ਨਾਲ ਸਹਾਰਾ ਗਰੁਪ ਫਗਵਾੜਾ ਵਲੋਂ ਫਲਦਾਰ ਅਤੇ ਛਾਂਦਾਰ ਬੂਟਿਆਂ ਦੀ ਵੰਡ ਕੀਤੀ ਗਈ ਹੈ। ਇਸ ਮੋਕੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਭਾਈ ਜਗਤਾਰ ਸਿੰਘ, ਸਾਬਕਾ ਕੈਬੀਨੇਟ ਮੰਤਰੀ ਜੋਗਿੰਦਰ ਸਿੰਘ ਮਾਨ, ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਗੁਰਦੁਆਰਾ ਸਾਹਿਬ ਦੇ ਮੈਨੇਜਰ ਬੇਅੰਤ ਸਿੰਘ ਆਲਮਗੀਰ ਵਲੋਂ ਸਹਾਰਾ ਗਰੁਪ ਦੇ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਹੈਡ ਗ੍ਰੰਥੀ ਗਿਆਨੀ ਭਾਈ ਜਗਤਾਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਮਿਲਕੇ ਵਾਤਾਵਰਣ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆ ਪੀੜ੍ਹੀਆਂ ਲਈ ਇਕ ਸਾਫ ਸੁਥਰਾ ਚੰਗਾ ਅਤੇ ਹਰਿਆ ਭਰਿਆ ਵਾਤਾਵਰਣ ਸੌਗਾਤ ਵਿਚ ਛਡਿਆ ਜਾ ਸਕੇ। ਇਸ ਮੋਕੇ ਸਹਾਰਾ ਫਗਵਾੜਾ ਦੇ ਮੈਂਬਰ ਐਡਵੋਕੇਟ ਕਰਨਜੋਤ ਸਿੰਘ ਝਿਕਾ, ਜਤਿੰਦਰ ਸਿੰਘ ਖਾਲਸਾ ਤਰਸੇਮ ਸਿੰਘ ਸੇਮੀ ਤੋਂ ਇਲਾਵਾ ਸੁਖਬੀਰ ਸਿੰਘ ਕਿੰਨੜਾ ਤੇ ਹੋਰ ਸੰਗਤ ਵਡੀ ਗਿਣਤੀ ਵਿਚ ਹਾਜ਼ਰ ਸੀ।c
ਸਹਾਰਾ ਫਗਵਾੜਾ ਨੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸੰਗਤਾਂ ਨੂੰ ਬੂਟੇ ਵੰਡੇ



