ਚੰਡੀਗੜ੍ਹ 9 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਹਰਿਆਣਾ ਰਾਜ ਦੀ ਪਾਣੀ ਦੀ ਸਪਲਾਈ ਦੀਆਂ ਵਖ-ਵਖ ਪਰਿਯੋਜਨਾਵਾਂ ਦੇ ਲਾਗੂ ਨੂੰ ਗਤੀ ਦੇਣ ਅਤੇ ਰੁਕਾਵਟ ਦੇ ਹਲ ਲਈ ਰਾਜ ਸਰਕਾਰ ਨੇ ਕੇਂਦਰ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ? ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਨਵੀਂ ਦਿਲੀ ਵਿਚ ਕੇਂਦਰ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸਰੰਖਣ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਕਰਕੇ ਪਾਣੀ ਸਪਲਾਈ ਪਰਿਯੋਜਨਾਵਾਂ ਦੇ ਸਬੰਧ ਵਿਚ ਵਿਚਾਰ-ਵਟਾਂਦਰਾ ਕੀਤਾ। ਹਰਿਆਣਾ ਦੇ ਮੁਖ ਮੰਤਰੀ ਨੇ ਕੇਂਦਰੀ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸਰੰਖਣ ਮੰਤਰੀ ਨਾਲ ਮੀਟਿੰਗ ਵਿਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਹਰਿਆਣਾ ਖੇਤਰ ਦੀ ਪਾਣੀ ਸਪਲਾਈ ਦੀਆਂ ਵਖ-ਵਖ ਪਰਿਯੋਜਨਾਵਾਂ ਦੇ ਨਿਰਮਾਣ ਕੰਮਾਂ ਵਿਚ ਗਤੀ ਲਿਆਉਣ ਦੀ ਕੇਂਦਰ ਸਰਕਾਰ ਤੋਂ ਅਪੀਲ ਕੀਤੀ।
ਹਰਿਆਣਾ ਸਰਕਾਰ ਨੇ ਪਾਣੀ ਦੇ ਮਾਮਲੇ ’ਚ ਕੇਂਦਰ ਸਰਕਾਰ ਤੋਂ ਸਹਿਯੋਗ ਮੰਗਿਆ



