ਚੰਡੀਗੜ੍ਹ, 9 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕ੍ਰਾਈਮ ਬਰਾਂਚ ਅਤੇ ਚੰਡੀਗੜ੍ਹ ਪੁਲਿਸ ਵਲੋਂ ਇਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਸ਼ਹਿਰ ਦੇ 43 ਸੈਕਟਰ ’ਚ ਪੈਂਦੇ ਬਸ ਸਟੈਂਡ ਦੇ ਪਿਛਲੇ ਪਾਸਿਓ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਗ੍ਰਿਫ਼ਤਾਰੀ ਦੌਰਾਨ ਦਿਲਪ੍ਰੀਤ ਬਾਬਾ ਦੀ ਲਤ ‘ਚ ਗੋਲੀ ਵੀ ਲਗੀ ਹੈ। ਚੰਡੀਗੜ੍ਹ ਦੇ ਐਸ.ਐਸ.ਪੀ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।ਬਾਬਾ ਨੂੰ ਜ਼ਖਮੀ ਹਾਲਤ ਵਿੱਚ ਪੀਜੀਆਈ ਵਿਖੇ ਦਾਖਲ ਕੀਤਾ ਗਿਆ ਹੈ। ਉਸ ਦੀ ਹਾਲਤ ਖਤਰੇ ਤੋਂ ਬਹਾਰ ਹੈ। ਇਸ ਨੂੰ ਗ੍ਰਿਫਤਾਰ ਕਰਨ ਵਿੱਚ ਜਲੰਧਰ ਦਿਹਾਤੀ ਦੀ ਪੁਲਿਸ ਨੇ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਇਸ ੌਦੌਰਾਨ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਵਧਾਈ ਦਿਤੀ ਹੈ। ਇਸ ਦੌਰਾਨ ਮੁਖ ਮੰਤਰੀ ਨੇ ਕਿਹਾ ਕਿ ਦਿਲਪ੍ਰੀਤ ਨੇ ਕਤਲ ਅਤੇ ਇਰਾਦਾ ਕਤਲ ਸਮੇਤ ਕਈ ਗੁਨਾਹ ਕੀਤੇ ਹਨ ਜਿਨ੍ਹਾਂ ‘ਚੋਂ ਤਾਜ਼ਾ ਉਦਾਹਰਨ ਗਾਇਕ ਪਰਮੀਸ਼ ਵਰਮਾ ’ਤੇ ਹੋਇਆ ਹਮਲਾ ਵੀ ਸ਼ਾਮਲ ਹੈ।
ਗੈਂਗਸਟਰ ਬਾਬਾ ਚੰਡੀਗੜ੍ਹੋਂ ਗ੍ਰਿਫ਼ਤਾਰ



