Skip to content
Independent perspectives. Global stories.
BREAKING

ਮਲੋਟ ਦੀ ਧੰਨਵਾਦੀ ਰੈਲੀ ਇਤਿਹਾਸਕ ਹੋਵੇਗੀ : ਅਕਾਲੀ ਦਲ

Share this story

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅਜ ਕਿਹਾ ਹੈ ਕਿ 11 ਜੁਲਾਈ ਨੂੰ ਮਲੋਟ ਵਿਖੇ ਕੀਤੀ ਜਾਣ ਵਾਲੀ ਧੰਨਵਾਦੀ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਦੇ ਕਿਸਾਨ ਸ਼ਾਮਿਲ ਹੋ ਕੇ ਸਾਉਣੀ ਦੀਆਂ ਫਸਲਾਂ ਘਟੋ ਘਟ ਸਮਰਥਨ ਮੁਲ ਵਿਚ ਕੀਤੇ ਬੇਮਿਸਾਲ ਵਾਧੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਸ਼ੁਕਰੀਆ ਅਦਾ ਕਰਨਗੇ।ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਸਾਰੇ ਪਿੰਡਾਂ ਅਤੇ ਨਗਰਾਂ ਦੀਆਂ ਪੰਚਾਇਤਾਂ ਨੇ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਸੇਵਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਪੇਸ਼ਕਸ਼ ਕੀਤੀ ਹੈ।ਪਿੰਡਾਂ ਦੀਆਂ ਕਮੇਟੀਆਂ ਨੇ ਰੈਲੀ ਵਾਸਤੇ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚੋਂ ਪਾਰਟੀ ਵਰਕਰਾਂ ਨੂੰ ਜਥਿਆਂ ਦੇ ਰੂਪ ਵਿਚ ਰੈਲੀ ਵਿਚ ਭਾਗ ਲੈਣ ਲਈ ਕਿਹਾ ਹੈ।ਉਹਨਾਂ ਕਿਹਾ ਕਿ ਇਹ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਵੇਖੀ ਗਈ ਇਹ ਸਭ ਤੋਂ ਵਡੀ ਰੈਲੀ ਹੋਵੇਗੀ।

WRITTEN BY