ਪਟਿਆਲਾ, 15 ਜੁਲਾਈ (ਪੀ.ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 16 ਜੁਲਾਈ ਨੂੰ ਭੁੱਖ ਹੜ੍ਹਤਾਲ ’ਤੇ ਨਾ ਬੈਠਣ ਦੀ ਅਪੀਲ ਕੀਤੀ ਹੈ। ਉਹਨਾਂ ਦੱਸਿਆ ਕਿ ਰਾਜੋਆਣਾ ਮਾਮਲੇ ਵਿਚ 18 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਨਾਲ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨੂੰ 12.00 ਵਜੇ ਮਿਲਣ ਲਈ ਜਾ ਰਹੇ ਹਨ।