April 18, 2026 9:25 pm

ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ’ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ : ਪ੍ਰੋ. ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਦਵਿੰਦਰਪਾਲ ਸਿੰਘ, ਅੰਕੁਸ਼)- ਅੱਜ ਇੱਥੇ ਪਹੁੰਚੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬੰਗਾ-ਗੜਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਬਾਰੇ ਬੋਲਦੇ ਹੋਏ ਕਿਹਾ ਕਿ ਇਸ ਸੜਕ ਸਬੰਧੀ ਜ਼ਮੀਨ ਐਕਵਾਇਰ ਕਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਮੈਨੂੰ ਉਮੀਦ ਹੈ ਕਿ ਸਤੰਬਰ ਜਾਂ ਅਕਤੂਬਰ ‘ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਇਸ ਸੜਕ ਦਾ ਨੀਂਹ ਪੱਥਰ ਰੱਖਣਗੇ। ਸਿੱਖ ਕੌਮ ਦੇ ਮਹਾਨ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਪ੍ਰਬੰਧਕੀ ਬੋਰਡ ‘ਚ ਮਹਾਂਰਾਟਸ਼ਰ ਸਰਕਾਰ ਵੱਲੋਂ 6 ਮੈਂਬਰ ਨਿਯੁਕਤ ਕਰਨ ਦੀ ਕੀਤੀ ਜਾ ਰਹੀ ਕੌਸ਼ਿਸ਼ ਇੱਕ ਆਰ ਐਸ ਐਸ ਦੀ ਚਾਲ ਹੋਣ ਬਾਰੇ ਪੁੱਛਣ ਤੇ ਚੰਦੂਮਾਜਰਾ ਨੇ ਕਿਹਾ ਕਿ ਇਸ ਵਿੱਚ ਆਰ ਐਸ ਐਸ ਦਾ ਕੋਈ ਹੱਥ ਨਹੀਂ ਹੈ। ਕਿਉਂਕਿ ਦੱਖਣੀ ਸਿੱਖਾਂ ਵੱਲੋਂ ਉਤਰ ਭਾਰਤ ਦੇ ਸਿੱਖਾਂ ਨੂੰ ਬੋਰਡ ‘ਚ ਦਿੱਤੀ ਜਾਣ ਵਾਲੀ ਪ੍ਰਤੀਨਿਧਤਾ ਦਾ ਮਸਲਾ ਲਗਦਾ ਹੈ। ਪਰ ਮਹਾਂਰਾਸ਼ਟਰ ਸਰਕਾਰ ਦੀ ਅਜਿਹੀ ਕੌਸ਼ਿਸ਼ ਨੂੰ ਅਸੀਂ ਕਿਸੇ ਵੀ ਸੂਰਤ ‘ਚ ਕਾਮਯਾਬ ਨਹੀਂ ਹੋਣ ਦੇਵਾਂਗੇ। ਇਸਲਈ ਜਿੱਥੇ ਮੈਂ ਉਥੋਂ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਾਂਗਾ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂੰਹ ਮੈਂਬਰ ਪਾਰਲੀਮੈਂਟ ਵੀ ਗੱਲ ਕਰਨਗੇ। ਹੋਰ ਤਾਂ ਹੋਰ ਦੋ ਸਿੱਖ ਮੈਂਬਰ ਪਾਰਲੀਮੈਂਟਾਂ ਨੂੰ ਉਕਤ ਬੋਰਡ ‘ਚ ਮੈਂਬਰ ਲੈਣ ਦੀ ਚੱਲਦੀ ਆ ਰਹੀ ਪ੍ਰੰਪਰਾ ਅਨੁਸਾਰ ਮੈਂਬਰ ਲੈਣ ਦੇ ਲਈ ਵੀ ਕੇਂਦਰ ਸਰਕਾਰ ਤੇ ਮਹਾਂਰਾਸ਼ਟਰ ਸਰਕਾਰ ਨਾਲ ਗੱਲ ਕੀਤੀ ਜਾਵੇਗ।
ਇਸ ਮੌਕੇ ਉਨ੍ਹਾਂ ਦੇ ਨਾਲ ਇੰਦਰਜੀਤ ਸਿੰਘ ਖਾਲਸਾ, ਜਥੇਦਾਰ ਰਾਮ ਸਿੰਘ, ਮਨਜੀਤ ਸਿਮਘ ਬਾਸੋਵਾਲ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਹੈਪੀ, ਮੈਨੇਜਰ ਜਸਵੀਰ ਸਿੰਘ, ਸੁਰਿੰਦਰ ਸਿੰਘ ਮਟੌਰ, ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ, ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਆਦਿ ਵੀ ਹਾਜ਼ਰ ਸਨ।

Send this to a friend