Skip to content
Independent perspectives. Global stories.
BREAKING

ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ

Share this story

ਨਵੀਂ ਨੀਤੀ ਦੇ ਖਰੜੇ ਨੂੰ ਅੰਤਮ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ : ਤ੍ਰਿਪਤ ਬਾਜਵਾ

ਚੰਡੀਗੜ੍ਹ, 17 ਜੁਲਾਈ- ਪੰਜਾਬ ਸਰਕਾਰ ਨੇ ਗੈਰਕਾਨੂੰਨੀ ਕਲੋਨੀਆਂ ਨੂੰ ਨੇਮਬੱਧ ਕਰਨ ਕਰਨ ਲਈ ਬਣਾਈ ਗਈ ਨਵੀ ਨੀਤੀ ਉਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਕੁਝ ਤਬਦੀਲੀਆਂ ਤੋਂ ਬਾਅਦ ਇਸ ਉਤੇ ਸਹਿਮਤੀ ਹੋ ਗਈ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਮੰਤਰੀ ਸਾਹਿਬਾਨ ਦੇ ਗਰੁੱਪ ਅਤੇ ਕਲੋਨਾਈਜ਼ਰਾਂ ਨਾਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੁਝ ਵਿਧਾਇਕ ਵੀ ਸ਼ਾਮਿਲ ਹੋਏ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਗੈਰਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਲਈ ਨਵੀਂ ਨੀਤੀ ਦੇ ਖਰੜੇ ਨੂੰ ਕੁੱਝ ਤਬਦੀਲੀਆਂ ਨਾਲ ਮੀਟਿੰਗ ਵਿਚ ਮੌਜੂਦ ਮੰਤਰੀ ਸਾਹਿਬਾਨ ਅਤੇ ਵਿਧਾਇਕਾਂ ਨੇ ਸਹਿਮਤੀ ਦੇ ਦਿੱਤੀ ਹੈ।ਸ. ਬਾਜਵਾ ਨੇ ਦੱਸਿਆ ਕਿ ਨੀਤੀ ਦੇ ਸੋਧੇ ਹੋਏ ਖਰੜੇ ਨੂੰ ਇਸੇ ਹਫਤੇ ਮੁੱਖ ਮੰਤਰੀ ਕੋਲ ਭੇਜ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਸ ਨੂੰ ਮੰਤਰੀ ਮੰਡਲ ਵਿਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਨੀਤੀ ਨੂੰ ਨਵਿਆਉਣ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀਆਂ ਹਦਾਇਤਾਂ ਅਤੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਅਤੇ ਕਾਲੋਨਾਈਜ਼ਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਉਨ੍ਹਾਂ ਨਾਲ ਹੀ ਦੱਸਿਆ ਕਿ ਨਵੀਂ ਨੀਤੀ ਬਣਾਉਣ ਸਮੇਂ ਸਾਰੀਆਂ ਸਬੰਧਤਾ ਧਿਰਾਂ ਦੇ ਹਿਤਾਂ ਦੀ ਰਾਖੀ ਯਕੀਨੀ ਬਣਾਉਣ ਦਾ ਯਤਨ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨੀਤੀ ਵਿਚ ਕਲੋਨੀਆਂ ਨੂੰ ਵਿਕਸਤ ਕਰਨ ਵਾਲਿਆਂ ਦੇ ਸੁਝਾਵਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਉਥੇ ਰਹਿੰਦੇ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ ਨੂੰ ਪਹਿਲ ਦਿਤੀ ਗਈ ਹੈ। ਮੀਟਿੰਗ ਦੀ ਸ਼ੁਰੂਆਤ ਵਿਚ ਗਮਾਡਾ ਦੇ ਅਧਿਕਾਰੀਆਂ ਵਲੋਂ ਗੈਰ ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਨਵਾਂ ਖਰੜਾ ਪੇਸ਼ ਕੀਤਾ।ਜਿਸ ਬਾਰੇ ਮੀਟਿੰਗ ਵਿਚ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਖੁੱਲ ਕੇ ਵਿਚਾਰ ਪੇਸ਼ ਕੀਤੇ, ਇਸ ਤੋਂ ਇਲਵਾ ਪ੍ਰਾਪਰਟੀ ਡੀਲਰਜ਼ ਐਂਡ ਕਲੋਨਾਈਜ਼ਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ।ਇਸ ਉਪਰੰਤ ਫੈਸਲਾ ਕੀਤਾ ਗਿਆ ਕਿ ਜਿੰਨਾਂ ਸੁਝਾਵਾਂ ’ਤੇ ਸਭ ਦੀ ਸਹਿਮਤੀ ਹੋਈ ਹੈ ਉਨਾਂ ਨੂੰ ਨਵੀਂ ਨੀਤੀ ਦਾ ਹਿੱਸਾ ਬਣਾ ਕੇ ਮੁੱਖ ਮੰਤਰੀ ਕੋਲ ਭੇਜ ਦਿੱਤਾ ਜਾਵੇ। ਇਸ ਮੌਕੇ ਪ੍ਰਾਪਰਟੀ ਡੀਲਰਜ਼ ਐਂਡ ਕਲੋਨਾਈਜ਼ਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਨੀਤੀ ਦਾ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿਖ ਵਿਚ ਕੋਈ ਵੀ ਕਲੋਨਾਈਜ਼ਰ ਗੈਰਕਾਨੂੰਨੀ ਤਰੀਕੇ ਨਾਲ ਕਲੋਨੀ ਵਿਕਸਤ ਨਹੀਂ ਕਰੇਗਾ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ. ਨਵਜੋਤ ਸਿੰਘ ਸਿੱਧੂ, ਸ. ਸੁਖਬਿੰਦਰ ਸਿੰਘ ਸਰਕਾਰੀਆ, ਸ. ਬਲਬੀਰ ਸਿੰਘ ਸਿੱਧੂ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸਿਆਮ ਸੁੰਦਰ ਅਰੋੜਾ, ਸ੍ਰੀ ਵਿਜੇਇੰਦਰ ਸਿੰਗਲਾ, (ਸਾਰੇ ਕੈਬਨਿਟ ਮੰਤਰੀ), ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ, ਸੁਸ਼ੀਲ ਰਿੰਕੂ ਅਤੇ ਕੁਲਦੀਪ ਵੈਦ (ਵਿਧਾਇਕ) ਤੋਂ ਇਲਾਵਾ ਸ੍ਰੀਮਤੀ ਵਿੰਨੀ ਮਹਾਜਨ ਵਧੀਕ ਮੁਖ ਸਕਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸ੍ਰੀ ਰਵੀ ਭਗਤ ਮੁਖ ਪ੍ਰਬੰਧਕ ਪੁਡਾ/ਗਮਾਡਾ, ਟੀ.ਪੀ.ਐਸ ਫੂਲਕਾ, ਡਾਇਰੈਕਟਰ ਟਾਊਨ ਅਤੇ ਕੰਟਰੀ ਪਲਾਨਿੰਗ, ਸ੍ਰੀ ਗੁਰਪ੍ਰੀਤ ਸਿੰਘ, ਮੁਖ ਟਾਉਨ ਪਲਾਨਰ, ਪੰਜਾਬ ਅਤੇ ਵਿਭਾਗ ਦੇ ਹੋਰ ਉਚ ਅਧਿਕਾਰੀ ਮੌਜੂਦ ਸਨ।

WRITTEN BY