ਸ਼ਿਮਲਾ, 18 ਜੁਲਾਈ (ਪੀ.ਟੀ.)- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪਟਾ ਜਟੀਆਂ ‘ਚ ਹੋਏ ਇਸ ਹਾਦਸੇ ‘ਚ ਪਾਈਲਟ ਦੀ ਮੌਤ ਹੋ ਗਈ ਹੈ।ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਤੋਂ ਉਡਾਣ ਭਰੀ ਸੀ।