ਤਲਵੰਡੀ ਸਾਬੋ 19 ਜੁਲਾਈ (ਰਾਮ ਰੇਸ਼ਮ ਸ਼ਰਨ)- ਗ੍ਰੰਥੀ,ਰਾਗੀ ਅਤੇ ਪ੍ਰਚਾਰਕ ਸਿੰਘਾਂ ਨੂੰ ਆ ਰਹੀਆਂ ਦਰਪੇਸ਼ ਮੁਸਕਿਲਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਇਸ ਸਬੰਧੀ ਜਾਰੀ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡਲ ਸਿੰਘ ਦੀਵਾਨ ਹਾਲ ਵਿਖੇ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਪੰਜਾਬ ਦੀ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਖ ਵਖ ਜਥੇਬੰਦੀਆਂ ਅਤੇ ਸਭਾਵਾਂ ਦੇ ਆਗੂਆਂ ਨੇ ਗ੍ਰੰਥੀ,ਰਾਗੀ ਅਤੇ ਪ੍ਰਚਾਰਕ ਸਿੰਘਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਮੰਗ ਕੀਤੀ ਕਿ ਗ੍ਰੰਥੀ ,ਰਾਗੀ ਸਿੰਘਾਂ ਦੀ ਰਿਹਾਇਸ਼ ਦਾ ਚੰਗਾ ਪ੍ਰਬੰਧ,ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਨੂੰ ਯੋਗ ਸੇਵਾ ਫਲ ਦਿਵਾਉਣਾ, ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਦੇ ਬਚਿਆਂ ਦੀ ਪੜਾਈ ਦਾ ਚੰਗਾ ਪ੍ਰਬੰਧ ਕਰਨ ਦੇ ਨਾਲ ਨਾਲ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਦੇ ਅਵਲ ਆਉਣ ਵਾਲੇ ਬਚਿਆਂ ਨੂੰ ਵਜੀਫਾ ਦੇਣ ਅਤੇ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘਾਂ ਦੀਆਂ ਮੰਗਾ ਨੂੰ ਜਾਇਜ ਕਰਾਰ ਦਿੰਦੇ ਹੋਏ ਕਿਹਾ ਕਿ ਉਹਨਾਂ ਦੀਆਂ ਮੰਗਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਦੌਰਾਨ ਮੰਗਾਂ ਰਖੀਆਂ ਗਈਆਂ ਸਨ ਜਿੰਨਾ ਨੂੰ ਲਾਗੂ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਹੁਕਮ ਜਾਰੀ ਕੀਤੇ ਗਏ ਹਨ ਤੇ ਜਲਦੀ ਹੀ ਰਹਿੰਦੀਆਂ ਮੰਗਾਂ ਨੂੰ ਵੀ ਵਿਚਾਰਨ ਤੋਂ ਬਾਅਦ ਉਹਨਾਂ ਦਾ ਹਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਵਲੋ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੂੰ ਇਕ ਮੰਗ ਪਤਰ ਦਿਤਾ ਗਿਆ ਅਤੇ ਸਭਾ ਵਲੋਂ ਸਨਮਾਨਤ ਵੀ ਕੀਤਾ ਗਿਆ।ਅੰਤ ਵਿਚ ਜਗਮੇਲ ਸਿੰਘ ਪ੍ਰਧਾਨ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਪੰਜਾਬ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋ ਇਲਾਵਾ ਹਰਪ੍ਰੀਤ ਸਿੰਘ ਸਕਤਰ,ਗੁਰਚਰਨ ਸਿੰਘ,ਹਰਮੰਦਰ ਸਿੰਘ,ਗੁਰੇਸਵਕ ਸਿੰਘ,ਗੁਰਪ੍ਰੀਤ ਸਿੰਘ,ਅਮਰਜੀਤ ਸਿੰਘ ਵੀ ਮੌਜੂਦ ਸਨ।