April 22, 2026 5:05 pm

ਵਿਜੈ ਦਾਨਵ ਦੀ ਅਗਵਾਈ ’ਚ ਜੀਤਾ ਅਕਾਲੀ ਦਲ ਵਿੱਚ ਸ਼ਾਮਿਲ

ਲੁਧਿਆਣਾ, 20 ਜੁਲਾਈ (ਹਰੀਸ਼ ਸਹਿਗਲ)- ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਅ ਜਦੋਂ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਜੀਤਾ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ਾਮਿਲ ਹੋਏ ਕਾਂਗਰਸੀ ਆਗੂਆਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਾਂਗਰਸ ਦੀਆਂ ਲੋਕ ਮਾਰੂ ਨੀਤੀਆ ਦੇ ਵਿਰੁੱਧ ਪੰਜਾਬ ਦੇ ਲੋਕ ਹੀ ਦੁੱਖੀ ਨਹੀਂ ਸਗੋਂ ਕਾਂਗਰਸ ਦੇ ਵਰਕਰ ਵੀ ਦੁੱਖੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਵਰਕਰਾਂ ਅਤੇ ਉਸ ਦੇ ਜ਼ਿਲ੍ਹਾ ਪੱਧਰ ਤੇ ਆਗੂਆਂ ਦੀ ਕਿਧਰੇ ਵੀ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵਿੱਚ ਕੋਈ ਪੁੱਛ ਪ੍ਰਤੀਤ ਨਹੀਂ। ਇਸ ਕਰਕੇ ਕਾਂਗਰਸੀ ਆਗੂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ। ਜਿੱਥੇ ਵਰਕਰਾਂ ਅਤੇ ਆਗੂਆਂ ਦਾ ਪਾਰਟੀ ਵਲੋਂ ਹਰ ਪੱਖੋਂ ਧਿਆਨ ਰੱਖਿਆ ਜਾਂਦਾ ਹੈ। ਇਸ ਮੌਕੇ ਅਮਰਜੀਤ ਸਿੰਘ ਜੀਤਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਜੋ ਵੀ ਮੇਰੀ ਡਿਊਟੀ ਪਾਰਟੀ ਵਿੱਚ ਲਗਾਈ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਹੋਰਨਾਂ ਤੋਂ ਇਲਾਕਾ ਕਨੋਜ ਦਾਨਵ, ਅਕਸ਼ੈ ਰਾਜ, ਲੱਕੀ ਨਾਹਰ, ਪੱਪਾ ਬੱਤਰਾ ਆਦਿ ਹਾਜ਼ਰ ਸਨ।

Send this to a friend