April 23, 2026 2:03 am

2019 ਦੀਆਂ ਚੋਣਾਂ ਲਈ ਕਾਂਗਰਸ ਨੇ ਵਜਾਇਆ ਬਿਗੁਲ

ਰਾਹੁਲ ਗਾਂਧੀ ਨੂੰ ਚੋਣਾਂ ਲਈ ਗੱਠਜੋੜ ਵਧਾਉਣ ਦੇ ਮਿਲੇ ਅਧਿਕਾਰ


ਨਵੀਂ ਦਿਲੀ, 22 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਅੱਜ ਕਾਂਗਰਸ ਕਾਰਜਕਾਰੀ ਕਮੇਟੀ ਦੀ ਸ੍ਰੀ ਰਾਹੁਲ ਗਾਂਧੀ ਦੀ ਪ੍ਰਧਾਨਗੀ ਵਿੱਚ ਪਲੇਠੀ ਬੈਠਕ ਹੋਈ। ਇਹ ਬੈਠਕ ਲਗਭਗ 5 ਘੰਟੇ ਚੱਲੀ। ਕਾਂਗਰਸ ਕਾਰਜਕਾਰੀ ਕਮੇਟੀ ਦੀ ਮੀਟਿੰਗ ’ਚ ਸੋਨੀਆ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਭਾਸ਼ਣਾਂ ਤੋਂ ਇਹ ਸਾਫ਼ ਝਲਕ ਰਿਹਾ ਹੈ ਕਿ ਮੌਜੂਦਾ ਸਰਕਾਰ ਦੀ ਪੁ¤ਠੀ ਗਿਣਤੀ ਸ਼ੁਰੂ ਹੋ ਚੁ¤ਕੀ ਹੈ।ਬੈਠਕ ਦੀ ਪ੍ਰਧਾਨਤਾ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਨਵਨਿਰਮਿਤ ਕਾਂਗਰਸ ਕਾਰਜਕਾਰੀ ਕਮੇਟੀ ਅਨੁਭਵ ਅਤੇ ਊਰਜਾ ਦਾ ਸੰਗਮ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਕਾਰਜਕਾਰੀ ਕਮੇਟੀ ਗੁਜ਼ਰੇ ਹੋਏ ਅਤੀਤ, ਵਰਤਮਾਨ ਅਤੇ ਭਵਿ¤ਖ ਦੇ ਵਿ¤ਚ ਦਾ ਪੁ¤ਲ ਹੈ। ਉਨ੍ਹਾਂ ਕਾਂਗਰਸੀ ਕਾਰਜਕਰਤਾਵਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਬੀੜਾ ਚੁੱਕਣ ਲਈ ਕਿਹਾ। ਸ੍ਰੀ ਰਾਹੁਲ ਨੇ ਕਿਹਾ ਕਿ ਪਾਰਟੀ ਵਰਕਰ ਭਾਰਤ ਦੇ ਦਲਿਤਾਂ ਲਈ ਉ¤ਠ ਕੇ ਲੜਨ। ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਦਿੱਤੇ ਗਏ ਆਪਣੇ ਭਾਸ਼ਣ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚ 2022 ਤ¤ਕ ਕਿਸਾਨਾਂ ਦੀ ਆਮਦਨੀ ਦੁਗਣੀ ਕਰਨ ਦੇ ਸਰਕਾਰ ਦੇ ਦਾਅਵਿਆਂ ਲਈ 14 ਫ਼ੀਸਦੀ ਖੇਤੀਬਾੜੀ ਵਿਕਾਸ ਦਰ ਦੀ ਲੋੜ ਹੋਵੇਗੀ।ਜੋ ਕਿਤੇ ਨਹੀਂ ਦਿਖਾਈ ਦੇ ਰਹੀ।ਕਾਂਗਰਸ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਕੁੱਲ 40 ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਕਾਂਗਰਸ ਦੇ ਸਾਰੇ ਨੇਤਾਵਾਂ ਵੱਲੋਂ ਰਾਹੁਲ ਗਾਂਧੀ ਕਾਂਗਰਸ ਦੇ ਅਗਾਮੀ ਚੋਣਾਂ ਵਿੱਚ ਗੱਠਜੋੜ ਬਾਰੇ ਪੂਰਾ ਸਮਰਥਨ ਦਿੱਤਾ। ਭਾਜਪਾ ਖਿਲਾਫ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਲੋਂ ਲਏ ਜਾਣ ਵਾਲੇ ਸਾਰੇ ਫੈਸਲਿਆਂ ਦਾ ਅਖਤਿਆਰ ਸ੍ਰੀ ਰਾਹੁਲ ਗਾਂਧੀ ਨੂੰ ਦਿੱਤਾ ਗਿਆ ਹੈ। ਇਸ ਪਹਿਲੀ ਮੀਟਿੰਗ ਵਿੱਚ ਕੁੱਲ 239 ਕਾਂਗਰਸੀ ਨੇਤਾਵਾਂ ਅਤੇ ਕਾਰਜਕਰਤਾਵਾਂ ਵੱਲੋਂ ਹਾਜ਼ਰੀ ਲਗਾਈ ਗਈ।

Send this to a friend