ਅੰਮ੍ਰਿਤਸਰ, 7 ਮਾਰਚ (ਦਵਾਰਕਾ ਨਾਥ ਰਾਣਾ)- ‘ਸਾਡੀ ਸਿਖਿਆ ਕੇਵਲ ਰੋਜ਼ਗਾਰ ਕੇਵਲ ਰੋਜ਼ਗਾਰ ਦੇਣ ਲਈ ਨਹੀਂ ਹੋਣੀ ਚਾਹੀਦੀ ਸਗੋਂ ਇਹ ਇਨਸਾਨ ਨੂੰ ਸੱਚ, ਆਤਮਿਕ ਸੁੱਖ ਅਤੇ ਇਨਸਾਨੀਅਤ ਨੂੰ ਸਮਝਣ ਵਾਲੀ ਹੋਣੀ ਚਾਹੀਦੀ ਹੈ। ਸਾਡੀਆਂ ਯੂਨੀਵਰਸਿਟੀਆਂ ਉਚੇਰੀ ਸਿੱਖਿਆ ਨਾਲ ਰਾਸ਼ਟਰ ਨਿਰਮਾਣ ਕਰ ਰਹੀਆਂ ਹਨ। ਇਸ ਕਰਕੇ ਸਿਖਿਆ ਦੇ ਵਿਸ਼ੇਸ਼ ਆਧੁਨਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਤੇ ਯੋਗ ਸਿਖਿਆ ਸ਼ਾਸ਼ਤਰੀਆਂ ਦੀ ਮਦਦ ਨਾਲ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਣਾ ਚਾਹੀਦਾ ਹੈ।’ ਇਹ ਵਿਚਾਰ ਅੱਜ ਇਥੇ ਪੰਜਾਬ ਦੇ ਗਵਰਨਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਸ੍ਰੀ ਸ਼ਿਵਰਾਜ ਵਿਸ਼ਵਨਾਥ ਪਾਟਿਲ ਨੇ ਅੱਜ ਇਥੇ ਯੂਨੀਵਰਸਿਟੀ ਦੀ 40ਵੀਂ ਸਾਲਾਨਾ ਕਨਵੋਕੇਸ਼ਨ ਦੀ ਪ੍ਰਧਾਨਗੀ
ਕਰਦਿਆਂ ਪੇਸ਼ ਕੀਤੇ। ਸ੍ਰੀ ਪਾਟਿਲ ਨੇ ਕਨਵੋਕੇਸ਼ਨ ਵਿੱਚ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਕਿਹਾ ਕਿ ਉਹ ਜ਼ਿੰਦਗੀ ਵਿੱਚ ਅੱਗੇ ਵੱਧਣ ਲਈ ਸਕਾਰਾਤਮਕ ਪਹਿਲੂ ਨੂੰ ਅਪਣਾਉਂਦੇ ਹੋਏ ਬਾਹਰੀ ਦੁਨੀਆਂ ਦੇ ਨਾਲ-ਨਾਲ ਆਪਣੀ ਆਂਤਰਿਕ ਦੁਨੀਆਂ ਦਾ ਵੀ ਤਾਲਮੇਲ ਬਣਾ ਕੇ ਰੱਖਣ ਤਾਂ ਕਿ ਭਵਿੱਖ ਵਿੱਚ ਉਹ ਤਰੱਕੀ ਕਰ ਸਕਣ। ਉਨ੍ਹਾਂ ਨੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਲੜਕੀਆਂ ਦੀ ਸ਼ਮੂਲੀਅਤ ਹੋਣ ਕਰਕੇ ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਲੜਕੀਆਂ ਨੂੰ ਇਸ ਨੂੰ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਪਹਿਲਾਂ ਮਾਨਯੋਗ ਗਵਰਨਰ ਨੇ ਯੂ.ਜੀ.ਸੀ. ਦੇ ਚੇਅਰਮੈਨ, ਪ੍ਰੋ. ਵੇਦ ਪ੍ਰਕਾਸ਼ ਨੂੰ ਡਾਕਟਰ ਆਫ ਸਾਇੰਸ (ਆਨਰਜ਼ ਕਾਜ਼ਾ) ਦੀ ਡਿਗਰੀ, ਉਘੇ ਸਮਾਜ ਸੇਵੀ ਅਤੇ ਮਹਾਤਮਾ ਗਾਂਧੀ ਦੇ ਪੋਤਰੇ, ਪ੍ਰੋਫੈਸਰ ਰਾਜਮੋਹਨ ਗਾਂਧੀ ਤੇ ਪੰਜਾਬੀ ਨਾਟਕ ਅਤੇ ਥੀਏਟਰ ਦੀ ਉ¤ਘੀ ਸ਼ਖਸੀਅਤ, ਸ੍ਰੀ ਅਜਮੇਰ ਔਲਖ ਨੂੰ ਡਾਕਟਰ ਆਫ ਲਿਟਰੇਚਰ (ਆਨਰਜ਼ ਕਾਜ਼ਾ) ਦੀਆਂ ਡਿਗਰੀਆਂ ਨਾਲ ਸਨਮਾਨਿਤ ਕੀਤਾ।
ਸ੍ਰੀ ਪਾਟਿਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਇਹ ਯੂਨੀਵਰਸਿਟੀ ਵਿਦਿਆਰਥੀ ਗੁਰੂ ਸਾਹਿਬ ਦੀਆਂ ਸਿਖਿਆਵਾਂ ਦਾ ਪ੍ਰਚਾਰ ਜ਼ਰੂਰ ਕਰਨ ਅਤੇ ਜੋ ਉਨ੍ਹਾਂ ਨੇ ਹਾਸਿਲ ਕੀਤਾ, ਉਹ ਸਮਾਜ ਨੂੰ ਮੋੜਨ। ਉਨ੍ਹਾਂ ਕਿਹਾ ਯੂਨੀਵਰਸਿਟੀ ਦੇ ਅਧਿਆਪਕ ਵੀ ਵਿਦਿਆਰਥੀਆਂ ਨੂੰ ਪ੍ਰਤੀਬੱਧਤਾ ਅਤੇ ਸਮਰਪਣ ਨਾਲ ਲੋੜਵੰਦ ਲੋਕਾਂ ਦੀ ਸੇਵਾ ਲਈ ਸਹੀ ਰਾਹ ਵਿਖਾਉਣ।
ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਕਨਵੋਕੇਸ਼ਨ ਵਿੱਚ ਭਾਗ ਲੈਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਪ੍ਰੋ. ਵੇਦ ਪ੍ਰਕਾਸ਼, ਪ੍ਰੋਫੈਸਰ ਰਾਜਮੋਹਨ ਗਾਂਧੀ ਤੇ ਸ੍ਰੀ ਅਜਮੇਰ ਔਲਖ ਨੂੰ ਆਨਰਜ਼ ਕਾਜ਼ਾ ਦੀਆਂ ਡਿਗਰੀਆਂ ਦੇਣ ਤੋਂ ਪਹਿਲਾਂ ਉਨ੍ਹਾਂ ਦਾ ਸ਼ੋਭਾ-ਪੱਤਰ ਪੜ੍ਹਦਿਆਂ ਉਨ੍ਹਾਂ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ਸੇਧ ਲੈਣ ਲਈ ਪ੍ਰੇਰਿਆ। ਪ੍ਰੋਫੈਸਰ ਰਾਜਮੋਹਨ ਗਾਂਧੀ ਤੇ ਸ੍ਰੀ ਅਜਮੇਰ ਔਲਖ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।
ਇਸ ਮੌਕੇ ’ਤੇ ਪੰਜਾਬ ਦੇ ਰਾਜਪਾਲ ਨੇ ਲਗਪਗ 600 ਸਕਾਲਰਜ਼ ਅਤੇ ਵਿਦਿਆਰਥੀਆਂ ਨੂੰ ਪੀ.ਐਚ.ਡੀ., ਐਮ.ਫਿਲ., ਐਮ.ਟੈਕ., ਐਲ.ਐਲ.ਐਮ., ਐਮ.ਐਸ.ਸੀ., ਐਮ.ਬੀ.ਏ., ਐਮ.ਬੀ.ਈ., ਐਮ.ਕਾਮ., ਐਮ.ਏ., ਬੀ.ਟੈਕ., ਬੀ.ਐਸ.ਸੀ., ਐਲ.ਐਲ.ਬੀ., ਬੀ.ਸੀ.ਏ., ਬੀ.ਬੀ.ਏ., ਬੀ.ਕਾਮ ਅਤੇ ਬੀ.ਏ. ਦੀਆਂ ਡਿਗਰੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ।
ਆਪਣੇ ਕਨਵੋਕੇਸ਼ਨ ਭਾਸ਼ਣ ਵਿਚ ਪ੍ਰੋ. ਵੇਦ ਪ੍ਰਕਾਸ਼ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ-ਚਾਂਸਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੀ ਸਿਖਿਆ ਪ੍ਰਣਾਲੀ ਵਿਸਥਾਰ, ਗੁਣਵਤਾ, ਉ¤ਚਾ ਮਿਆਰ ਅਤੇ ਨੌਕਰੀ ਦੇਣ ਯੋਗ ਹੋਣ ’ਤੇ ਧਿਆਨ ਮੰਗਦੀ ਹੈ। ਉਨ੍ਹਾਂ ਕਿਹਾ ਕਿ ਸਰਵ ਸਿਖਿਆ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਨੂੰ ਸਮਾਜ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਿਖਿਆ ਦਾ ਪਾਸਾਰ ਉੁਹਨਾਂ ਇਲਾਕਿਆਂ ਵਿਚ ਕਰਨਾ ਚਾਹੀਦਾ ਹੈ, ਜਿਥੇ ਸਿਖਿਆ ਦੀ ਪਹੁੰਚ ਘੱਟ ਹੋਵੇ। ਸ਼ਹਿਰਾਂ ਤੇ ਪਿੰਡਾਂ ਦੀ ਦੂਰੀ ਨੂੰ ਘੱਟ ਕਰਦੇ ਹੋਏ ਲੜਕੀਆਂ ਨੂੰ ਵੀ ਸਿਖਿਆ ਪ੍ਰਾਪਤ ਕਰਨ ਦਾ ਬਰਾਬਰ ਦਾ ਮੌਕਾ ਦੇਣਾ ਚਾਹੀਦਾ ਹੈ।
ਯੂ.ਜੀ.ਸੀ. ਚੇਅਰਮੈਨ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਵਿਦਿਆਰਥੀਆਂ ਦੀ ਆਮਦ ਤੇ ਅਦਾਰਿਆਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ ਪਰ ਫਿਰ ਵੀ ਬੱਚਿਆਂ ਨੂੰ ਪੜ੍ਹਾਈ ਪ੍ਰਤੀ ਆਕਰਸ਼ਤ ਕਰਨਾ ਇਕ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਦੇਸ਼ ਵਿਚ ਵੀਹ ਯੂਨੀਵਰਸਿਟੀ, 500 ਕਾਲਜ ਤੇ ਇਕ ਮਿਲੀਅਨ ਵਿਦਿਆਰਥੀ ਸਨ। ਹੁਣ 723 ਯੂਨੀਵਰਸਿਟੀਆਂ ਤੇ 37204 ਕਾਲਜ ਦੇਸ਼ ਭਰ ਵਿਚ ਹਨ ਤੇ ਇਨ੍ਹਾਂ ਵਿਚ 28.6 ਮਿਲੀਅਨ ਵਿਦਿਆਰਥੀ ਸਿਖਿਆ ਹਾਸਲ ਕਰ ਰਹੇ ਹਨ।
ਆਪਣੇ ਸਵਾਗਤੀ ਭਾਸ਼ਣ ਵਿਚ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਸ ਸਿੰਘ ਬਰਾੜ ਨੇ ਯੂਨੀਵਰਸਿਟੀ ਦੀਆਂ ਉਪਲੱਬਧੀਆਂ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਯੂਨੀਵਰਸਿਟੀ ਨੇ ਹੁਣ ਤਕ ਸਿਖਿਆ, ਖੋਜ, ਖੇਡਾਂ ਅਤੇ ਸਭਿਆਚਾਰਕ ਗਤਿਵਿਧੀਆਂ ਦੇ ਖੇਤਰ ਵਿਚ ਪੂਰੀ ਲਗਨ ਅਤੇ ਮਿਹਨਤ ਨਾਲ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਇਸ ਵੇਲੇ ਨੈਕ ਵਲੋਂ ਏ ਗਰੇਡ ਦੇ ਉਚ ਦਰਜੇ ਨਾਲ ਸਨਮਾਨਿਤ ਹੈ ਅਤੇ ਯੂ.ਜੀ. ਸੀ. ਵਲੋਂ ਇਸ ਨੂੰ ਯੂਨੀਵਰਸਿਟੀ ਵਿਦ ਪੌਟੈਂਸ਼ਿਅਲ ਫਾਰ ਐਕਸੀਲੈਂਸ ਦਾ ਦਰਜਾ ਦੇਣ ਦੇ ਨਾਲ-ਨਾਲ ਇਸ ਦੇ ਢਾਂਚੇ ਅਤੇ ਖੋਜ ਕਾਰਜਾਂ ਨੂੰ ਮਜਬੂਤੀ ਦੇਣ ਲਈ 60 ਕਰੋੜ ਦੀ ਗ੍ਰਾਂਟ ਮੁਹਈਆਂ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਭਾਰਤ ਦੀਆਂ ਵਧੀਆ 15 ਯੂਨੀਵਰਸਿਟੀਆਂ ਵਿਚੋਂ ਇਕ ਹੈ। ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਪੀ.ਕੇ. ਸਹਿਜਪਾਲ ਨੇ ਇਸ ਮੌਕੇ ਤੇ ਮੰਚ ਦਾ ਸੰਚਾਲਣ ਕੀਤਾ ਜਦੋਂਕਿ ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਮ.ਐਸ. ਹੁੰਦਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।