April 23, 2026 3:33 pm

ਪਿੰਡ ਹਰੀਨੌਂ ਦੇ ਕਿਸਾਨ ਕੌਰ ਸਿੰਘ ਨੇ ਗੋਲੀ ਮਾਰਕੇ ਕੀਤੀ ਆਤਮਹੱਤਿਆ

ਹਰੀਨੌਂ, 24 ਜੁਲਾਈ (ਹਰਜੀਤ ਬਰਾੜ)- ਨੇੜਲੇ ਪਿੰਡ ਹਰੀਨੌਂ ਦੇ ਕਿਸਾਨ ਕੌਰ ਸਿੰਘ ਪੁੱਤਰ ਬਹਾਦਰ ਸਿੰਘ ਨੇ ਬੀਤੀ ਰਾਤ ਆਪਣੇ ਘਰ ’ਚ ਲਾਇਸੰਸੀ ਪਿਸਤੌਲ ਨਾਲ ਸਿਰ ਵਿਚ ਗੋਲੀ ਮਾਰ ਕੇ ਆਤਮਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੌਰ ਸਿੰਘ ਨੇ ਆਪਣੇ ਘਰ ਵਿਚ ਬੀਤੀ ਰਾਤ ਕਰੀਬ 11 ਵਜੇ ਆਪਣੇ ਲਾਇਸੰਸੀ ਪਿਸਤੌਲ ਨਾਲ ਸਿਰ ਵਿਚ ਗੋਲੀ ਮਾਰ ਲਈ ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ, ਦੋ ਲੜਕੇ ਅਤੇ ਦੋ ਲੜਕੀਆਂ ਛੱਡ ਗਏ ਹਨ। ਲੜਕੇ ਅਤੇ ਲੜਕੀਆਂ ਵਿਆਹੇ ਹੋਏ ਹਨ। ਥਾਣਾ ਸਦਰ ਕੋਟਕਪੂਰਾ ਦੇ ਏ.ਐਸ.ਆਈ ਸ਼ਿਕੰਦਰ ਸਿੰਘ ਅਨੁਸਾਰ ਮ੍ਰਿਤਕ ਕੌਰ ਸਿੰਘ ਸਿਰ ਕਾਫ਼ੀ ਕਰਜ਼ਾ ਸੀ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਮਾਨਸਿਕ ਪ੍ਰੇਸ਼ਾਨੀ ਕਾਰਨ ਹੀ ਉਸ ਵੱਲੋਂ ਆਤਮ ਹੱਤਿਆ ਕੀਤੀ ਗਈ ਹੈ। ਮ੍ਰਿਤਕ ਕੌਰ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਅੱਜ ਸ਼ਾਮ ਮ੍ਰਿਤਕ ਕੌਰ ਸਿੰਘ ਦਾ ਬਹੁਤ ਹੀ ਗਮਗੀਨ ਮਾਹੌਲ ਵਿਚ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਐਡਵੋਕੇਟ ਗੁਰਬੀਰ ਸਿੰਘ ਸੰਧੂ, ਧਨਜੀਤ ਸਿੰਘ ਧਨੀ ਵਿਰਕ, ਮਹਾਸ਼ਾ ਲਖਵੰਤ ਸਿੰਘ ਬਰਾੜ, ਸਰਪੰਚ ਕੈਪਟਨ ਬਸੰਤ ਸਿੰਘ, ਬਲਵਿੰਦਰ ਸਿੰਘ ਮੰਦਾ, ਮੱਖਣ ਸਿੰਘ ਪੰਚ, ਜਗਸੀਰ ਸਿੰਘ ਪੰਚ, ਜੱਗਾ ਸਿੰਘ ਪੰਚ, ਨਿਰਮਲ ਸਿੰਘ ਨਿੰਮਾ, ਹਰਿੰਦਰ ਸਿੰਘ ਗੋਗੀ, ਰੂਪ ਸਿੰਘ ਸਮੇਤ ਹੋਰ ਵੀ ਇਲਾਕਾ ਨਿਵਾਸੀ, ਰਿਸ਼ਤੇਦਾਰ, ਦੋਸਤ ਮਿੱਤਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Send this to a friend