Skip to content
Independent perspectives. Global stories.
BREAKING

‘ਆਪ’ ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ

Share this story

2 ਵਿਧਾਇਕਾਂ ਨੂੰ ਓਟਾਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਉਠਾਇਆ ਮਸਲਾ

ਚੰਡੀਗੜ੍ਹ, 24 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਾਵਾ ਹਵਾਈ ਅਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ।ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਲਿਖਣਗੇ ਤਾਂ ਜੋ ਇਸ ਮਸਲੇ ਉਤੇ ਢੁਕਵੀਂ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਤੇ ਕੈਨੇਡਾ ਰਾਸ਼ਟਰਮੰਡਲ ਮੁਲਕ ਹਨ ਅਤੇ ਉਨ•ਾਂ ਨੂੰ ਆਪਣੇ ਰਿਸ਼ਤਿਆਂ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਸ੍ਰੀ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਵਲੋਂ ਚੁਣੇ ਹੋਏ ਕਿਸੇ ਵੀ ਨੁਮਾਇੰਦੇ ਨਾਲ ਅਜਿਹਾ ਵਤੀਰਾ ਅਫਸੋਸਨਾਕ ਅਤੇ ਨਿੰਦਣਯੋਗ ਹੈ। ‘ਆਪ‘ ਦੇ ਇਸ ਵਫ਼ਦ ਵਿਚ ਹੋਰ ਵਿਧਾਇਕਾਂ ਤੋਂ ਇਲਾਵਾ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਵੀ ਸ਼ਾਮਲ ਸਨ।

WRITTEN BY