ਚੰਡੀਗੜ੍ਹ, 26 ਜੁਲਾਈ (ਪੀ.ਟੀ.)- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ‘ਚ ਸੁਖਪਾਲ ਸਿੰਘ ਖਹਿਰਾ ਦੀ ਥਾਂ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਹੈ।ਇਸ ਦੀ ਜਾਣਕਾਰੀ ਦਿਲੀ ਦੇ ਉਪ ਮੁਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਦਿਤੀ ਹੈ।ਦਸਣਯੋਗ ਹੈ ਕਿ ਹਰਪਾਲ ਸਿੰਘ ਚੀਮਾ ਸੰਗਰੂਰ ਦੇ ਦਿੜ੍ਹਬਾ ਤੋਂ ਵਿਧਾਇਕ ਹਨ।ਹਰਪਾਲ ਸਿੰਘ ਵੱਲੋਂ ਪਾਰਟੀ ਦੇ ਨਵੇਂ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ‘ਆਪ’ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਾਰਿਆਂ ਦੀ ਰਾਏ ਨਾਲ ਲਿਆ ਗਿਆ ਫੈਸਲਾ ਹੈ।