ਸਾਂਪਲਾ ਹੋ ਸਕਦੇ ਹਨ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ

image ਜਲੰਧਰ, 8 ਮਾਰਚ (ਪੀ.ਟੀ.)-ਭਾਜਪਾ ਦੇ ਸੀਨੀਅਰ ਆਗੂ ਅਤੇ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਸ੍ਰੀ ਵਿਜੈ ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੋ ਸਕਦੇ ਹਨ। ਜਲੰਧਰ ਨਾਲ ਸਬੰਧਤ ਸ੍ਰੀ ਸਾਂਪਲਾ ਪੰਜਾਬ ਭਾਜਪਾ ਦੇ ਬਹੁਤ ਹੀ ਕੱਦਾਵਰ ਦਲਿਤ ਨੇਤਾ ਹਨ। ਸਮਝਿਆ ਜਾਂਦਾ ਹੈ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਹੁਸ਼ਿਆਰਪੁਰ ਹਲਕੇ ਤੋਂ ਟਿਕਟ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਐਲਾਨ ਇੱਕ ਦੋ-ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

Send this to a friend