ਤਲਵੰਡੀ ਸਾਬੋ, 30 ਜੁਲਾਈ (ਰਾਮ ਰੇਸ਼ਮ ਸ਼ਰਨ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਗਿਆਰ੍ਹਵੇਂ ਮੁਖੀ ਰਹਿ ਚੁੱਕੇ ਸੱਚਖੰਡਵਾਸੀ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰ੍ਹਸੀ ਸਮਾਗਮ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਵਿਖੇ ਸ਼ਰਧਾਪੂਰਵਕ ਮਨਾਏ ਗਏ।ਸਮਾਗਮਾਂ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਨੇ ਸ਼ਮੂਲੀਅਤ ਕੀਤੀ। ਅੱਜ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਤਖਤ ਸ੍ਰੀ ਅਬਚਿਲਨਗਰ ਨਾਂਦੇੜ (ਹਜੂਰ ਸਾਹਿਬ) ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵੱਲੋਂ ਸ਼ਬਦ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਨੇ ਬੁੱਢਾ ਦਲ ਦੇ ਸਮੁੱਚੇ ਇਤਿਹਾਸ ਅਤੇ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਜੀਵਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ।ਇਸ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਨੇ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੂੰ ਉਨਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲ੍ਹਾ ਪ੍ਰਕਾਸ਼ ਪੁਰਵ ਸਮਾਗਮਾਂ ਵਿੱਚ ਨਿਭਾਈ ਭੁੂਮਿਕਾ ਅਤੇ ਉਨਾਂ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਉਨਾਂ ਨੂੰ ਤਖਤ ਸਾਹਿਬ ਵੱਲੋਂ ਪੰਥ ਰਤਨ ਸਨਮਾਨ ਦੇਣ ਦਾ ਐੈਲਾਨ ਕੀਤਾ ਜਿਸਦਾ ਸੰਗਤਾਂ ਨੇ ਜੈਕਾਰਿਆਂ ਦੇ ਰੂਪ ਵਿੱਚ ਸਵਾਗਤ ਕੀਤਾ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬੁੱਢਾ ਦਲ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ ਮਹੱਤਵ ਹੈ ਤੇ ਅੱਜ ਵੀ ਦਲ ਪੰਥ ਜਿੱਥੇ ਘੋੜਿਆਂ ਤੇ ਵਿਚਰ ਕੇ ਗੁਰੂ ਕੀਆਂ ਲਾਡਲੀਆਂ ਫੌਜਾਂ ਹੋਣ ਦਾ ਸਬੂਤ ਪੇਸ਼ ਕਰ ਰਿਹਾ ਹੈ। ਇਸ ਮੌਕੇ ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਮੀਤ ਗ੍ਰੰਥੀ ਗਿਆਨੀ ਅਵਤਾਰ ਸਿੰਘ,ਤਰਨਾ ਦਲ ਦੇ ਬਾਬਾ ਗੱਜਣ ਸਿੰਘ,ਦਲ ਪੰਥ ਬਿਧੀ ਚੰਦ ਦੇ ਬਾਬਾ ਅਵਤਾਰ ਸਿੰਘ ਵੱਲੋਂ ਬਾਬਾ ਨਿਹਾਲ ਸਿੰਘ,ਬਾਬਾ ਨਾਗਰ ਸਿੰਘ ਹਰੀਆਂਵੇਲਾਂ, ਭਾਈ ਵਿਜੈ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅੰਤ੍ਰਿਗ ਮੈਂਬਰ ਸ਼੍ਰੋਮਣੀ ਕਮੇਟੀ,ਭਾਈ ਕਰਨੈਲ ਸਿੰਘ ਪੰਜੋਲੀ ਸਾਬਕਾ ਅੰਤ੍ਰਿਗ ਮੈਂਬਰ, ਭਾਈ ਜਗਸੀਰ ਸਿੰਘ ਮਾਂਗੇਆਣਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਵੱਸਣ ਸਿੰਘ ਮੜੀਆਂਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਛਿੰਦਾ ਸਿੰਘ ਭਿੱਖੀਵਿੰਡ, ਬਾਬਾ ਬਲਦੇਵ ਸਿੰਘ ਬੱਲਾ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਬਲਕਾਰ ਸਿੰਘ ਮਾਲਵਾ ਤਰਨਾ ਦਲ,ਬਾਬਾ ਸੁਖਦੇਵ ਸਿੰਘ ਭੁਰੀ ਵਾਲੇ, ਬਾਬਾ ਬਲਕਾਰ ਸਿੰਘ ਹਨੂੰਮਾਨਗੜ ਵਾਲੇ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਲਾਲ ਸਿੰਘ,ਬਾਬਾ ਜੱਸਾ ਸਿੰਘ ਪੀ.ਏ., ਬਾਬਾ ਪ੍ਰੀਤਮ ਸਿੰਘ ਮੱਲੜੀ, ਭਾਈ ਮੇਜਰ ਸਿੰਘ ਮੁਖਤਿਆਰ ਏ ਆਮ, ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਭਾਈ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ,ਹਲਕੇ ਦੇ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਅਕਾਲੀ ਆਗੂ ਬਾਬੂ ਸਿੰਘ ਮਾਨ ਆਦਿ ਆਗੂ ਹਾਜ਼ਰ ਸਨ। ਸਟੇਜ ਦੀ ਭੂਮਿਕਾ ਭਾਈ ਸੁਖਮੰਦਿਰ ਸਿੰਘ ਮੋਰ ਵੱਲੋਂ ਬਾਖੂਬੀ ਨਿਭਾਈ ਗਈ।